ਨਵੀਂ ਦਿੱਲੀ : (Indian Flag Controversy) ਆਈਸੀਸੀ ਚੈਂਪੀਅਨਜ਼ ਟਰਾਫੀ 2025 ਦੀ ਸ਼ੁਰੂਆਤ ਤੋਂ ਪਹਿਲਾਂ ਵਿਵਾਦ ਸਾਹਮਣੇ ਆਇਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਪਾਕਿਸਤਾਨ ਦੇ ਕਰਾਚੀ ਸਟੇਡੀਅਮ ਵਿੱਚ ਸਾਰੇ ਦੇਸ਼ਾਂ ਦੇ ਝੰਡੇ ਲੱਗੇ ਹਨ ਪਰ ਸਿਰਫ਼ ਭਾਰਤ ਦਾ ਝੰਡਾ ਨਹੀਂ ਲਗਾਇਆ ਗਿਆ।
ਆਈਸੀਸੀ ਦੇ ਨਿਯਮਾਂ ਅਨੁਸਾਰ ਜੇ ਕੋਈ ਦੇਸ਼ ਬਹੁ-ਰਾਸ਼ਟਰੀ ਟੂਰਨਾਮੈਂਟ ਦੀ ਮੇਜ਼ਬਾਨੀ ਕਰ ਰਿਹਾ ਹੈ ਤਾਂ ਉਸ ਨੂੰ ਸਾਰੇ ਹਿੱਸੇ ਲੈਣ ਵਾਲੇ ਦੇਸ਼ਾਂ ਦੇ ਝੰਡੇ ਲਗਾਉਂਣੇ ਪੈਂਦੇ ਹਨ ਪਰ 8 ਦੇਸ਼ਾਂ ਵਿੱਚੋਂ ਸਿਰਫ਼ 7 ਦੇਸ਼ਾਂ ਦੇ ਝੰਡੇ ਲੱਗੇ ਦਿਖਾਈ ਦਿੰਦੇ ਹਨ। ਇਸ ਨਾਲ ਇੱਕ ਨਵਾਂ ਵਿਵਾਦ ਸ਼ੁਰੂ ਹੋ ਗਿਆ ਹੈ।