ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੂੰ ਨਵਾਂ ਚੀਫ਼ ਮਿਲ ਗਿਆ ਹੈ। ਪੰਜਾਬ ਸਰਕਾਰ ਨੇ ਸੀਨੀਅਰ ਆਈ. ਪੀ. ਐੱਸ. ਅਫ਼ਸਰ ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਦਾ ਨਵਾਂ ਚੀਫ਼ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਨਾਗੇਸ਼ਵਰ ਰਾਓ ਸੀਨੀਅਰ ਆਈ. ਪੀ. ਐੱਸ. ਵਰਿੰਦਰ ਕੁਮਾਰ ਦੀ ਥਾਂ ਲੈਣਗੇ।
ਜਾਣਕਾਰੀ ਮੁਤਾਬਕ 2 ਦਿਨ ਪਹਿਲਾਂ ਪੰਜਾਬ ਸਰਕਾਰ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀ. ਸੀਜ਼, ਐੱਸ. ਐੱਸ. ਪੀਜ਼. ਨਾਲ ਅਹਿਮ ਮੀਟਿੰਗ ਕੀਤੀ ਸੀ।
ਇਸ ਮੀਟਿੰਗ ਦੌਰਾਨ ਕਈ ਤਰ੍ਹਾਂ ਦਾ ਵਿਚਾਰ-ਵਟਾਂਦਰਾ ਕੀਤਾ ਗਿਆ ਸੀ। ਜਿਸ ਤੋਂ ਬਾਅਦ ਵਿਜੀਲੈਂਸ ਦਾ ਨਵਾਂ ਬਿਊਰੋ ਚੀਫ਼ ਲਾਏ ਜਾਣ ਦੀ ਖ਼ਬਰ ਸਾਹਮਣੇ ਆਈ ਹੈ।