ਫ਼ਰੀਦਕੋਟ : ਅੱਜ ਸਵੇਰੇ ਫ਼ਰੀਦਕੋਟ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ। ਫ਼ਰੀਦਕੋਟ ਕੋਟਕਪੂਰਾ ਰੋਡ ‘ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਤੇਜ਼ ਰਫ਼ਤਾਰ ਬੱਸ ਟਰੱਕ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਸਵਾਰੀਆਂ ਨਾਲ ਭਰੀ ਬੱਸ ਸੇਮ ਨਾਲੇ ‘ਚ ਜਾ ਡਿੱਗੀ। ਬੱਸ ਡਿੱਗਣ ਕਾਰਨ ਕਈ ਜ਼ਖ਼ਮੀ ਤੇ ਕਈਆਂ ਦੀ ਹਾਲਾਤ ਬਹੁਤ ਗੰਭੀਰ ਦੱਸੀ ਜਾ ਰਹੀ ਹੈ। ਫ਼ਿਲਹਾਲ ਸਥਾਨਕ ਲੋਕਾਂ ਦੀ ਮਦਦ ਨਾਲ ਸਵਾਰੀਆਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।
ਹਾਦਸੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਪੁਲਿਸ ਬਲ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਹਨ। SSP ਵੱਲੋਂ 6 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਜ਼ਿਕਕਯੋਗ ਹੈ ਕਿ ਮ੍ਰਿਤਰਾਂ ਵਿਚ ਇਕ ਬੱਚਾ ਵੀ ਸ਼ਾਮਲ ਹੈ। ਸਥਾਨਕ ਲੋਕਾਂ ਅਨੁਸਾਰ ਕਈ ਲੋਕਾਂ ਦੀ ਹਾਲਤ ਗੰਭੀਰ ਹੈ।
Faridkot Bus Accident : ਫ਼ਰੀਦਕੋਟ ‘ਚ ਵੱਡਾ ਹਾਦਸਾ, ਸਵਾਰੀਆਂ ਨਾਲ ਭਰੀ ਬੱਸ ਨਾਲੇ ‘ਚ ਡਿੱਗੀ, ਬੱਚੇ ਸਮੇਤ 6 ਸਵਾਰੀਆਂ ਦੀ ਮੌਤ, ਕਈ ਜ਼ਖ਼ਮੀ
