ਗੁਰਦਾਸਪੁਰ: ਡਿਪਟੀ ਕਮਿਸ਼ਨਰ ਗੁਰਦਾਸਪੁਰ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਕਾਹਨੂੰਵਾਨ ਛੰਬ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਗੁਰਦਾਸਪੁਰ ਸ੍ਰੀ ਮਨਜੀਤ ਸਿੰਘ ਰਾਜਲਾ, ਤਹਿਸੀਲਦਾਰ ਗੁਰਦਾਸਪੁਰ ਰਤਨਜੀਤ ਖੁੱਲਰ, ਹਿਸਟੋਰੀਅਨ ਸਿਮਰ ਸਿੰਘ, ਐਡਵੋਕੇਟ ਪ੍ਰਵੇਜ਼ ਇੰਦਰ ਸਿੰਘ, ਗੁਰਮੇਹਰ ਸਾਹਿਬ ਜੀਤ ਸਿੰਘ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਸਕੱਤਰ ਸਾਬਕਾ ਪ੍ਰੋ. ਰਾਜ ਕੁਮਾਰ ਸ਼ਰਮਾਂ ਤੇ ਹੋਰ ਮੈਂਬਰ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਸਭ ਤੋਂ ਪਹਿਲਾਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਵਿਕਟਰੀ ਟਾਵਰ, ਸ਼ਹੀਦੀ ਗੈਲਰੀ, ਲਾਇਬ੍ਰੇਰੀ ਅਤੇ ਮਲਟੀਮੀਡੀਆ ਰੂਮ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਾਹਨੂੰਵਾਨ ਛੰਬ ਵਿਖੇ ਸੰਨ 1746 ਨੂੰ ਹੋਏ ਛੋਟਾ ਘੱਲੂਘਾਰੇ ਸਬੰਧੀ ਬਣੀ ਇੱਕ ਦਸਤਾਵੇਜੀ ਫਿਲਮ ਵੀ ਦੇਖੀ।