ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋ 2 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਗਠਿਤ 7 ਮੈਂਬਰੀ ਕਮੇਟੀ ਦੀ ਮੈਂਬਰ ਬੀਬੀ ਸਤਵੰਤ ਕੌਰ ਵਲੋਂ ਬੀਤੇ ਦਿਨ ਕਮੇਟੀ ਦੀ ਹੋਈ ਇਕੱਤਰਤਾ ਸਬੰਧੀ ਰਿਪੋਰਟ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੇ ਨਾਮ ਸੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਸੌਂਪ ਦਿੱਤੀ ਹੈ। ਇਸ ਮੌਕੇ ਗੱਲਬਾਤ ਕਰਦਿਆ ਬੀਬੀ ਸਤਵੰਤ ਕੌਰ ਨੇ ਕਿਹਾ ਕਿ ਬੀਤੇ ਕੱਲ ਪੰਜ ਮੈਂਬਰਾਂ ਦੀ ਮੀਟਿੰਗ ਚੰਗੇ ਮਾਹੌਲ ਵਿਚ ਹੋਈ ਸੀ ਅਤੇ ਮੀਟਿੰਗ ਦੀ ਰਿਪੋਰਟ ਦਫ਼ਤਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੌਂਪ ਦਿੱਤੀ ਹੈ ਅਤੇ ਅਗਲੀ ਮੀਟਿੰਗ ਗਿਆਨੀ ਰਘਬੀਰ ਸਿੰਘ ਦੇ ਨਿਰਦੇਸ਼ਾਂ ‘ਤੇ ਹੋਵੇਗੀ।
ਬੀਬੀ ਸਤਵੰਤ ਕੌਰ ਨੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਜਥੇਦਾਰ ਨੂੰ ਸੋਂਪੀ ਰਿਪੋਰਟ, 7 ਮੈਂਬਰੀ ਕਮੇਟੀ ਦੇ 5 ਮੈਂਬਰ ਹੀ ਸਨ ਹਾਜ਼ਰ
