ਚੰਡੀਗੜ੍ਹ, 24 ਸਤੰਬਰ (ਦਲਜੀਤ ਸਿੰਘ)- ਐੱਸ.ਸੀ. ਕਮਿਸ਼ਨ ਦੇ ਆਦੇਸ਼ਾਂ ਦੇ ਬਾਵਜੂਦ ਪਰਿਵਾਰ ਨੂੰ ਮੁਆਵਜ਼ਾ ਨਾ ਮਿਲਣ ਦੇ ਚਲਦੇ ਸਾਂਪਲਾ ਨੇ ਡਵੀਜ਼ਨਲ ਕਮਿਸ਼ਨਰ ਫ਼ਰੀਦਕੋਟ ਨੂੰ ਦੋਸ਼ੀ ਸਰਕਾਰੀ ਅਧਿਕਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਆਦੇਸ਼ ਦਿੱਤੇ ਹਨ | ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਵਾਰ -ਵਾਰ ਆਦੇਸ਼ਾਂ ਦੇ ਬਾਵਜੂਦ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਮਾਨਸਾ ਦੇ ਪਿੰਡ ਫਫੜੇ ਭਾਈ ਕੇ ਦੇ ਪੀੜਤ ਦਲਿਤ ਪਰਿਵਾਰ ਨੂੰ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨ ਜਾਤੀ (ਪੀ.ਓ.ਏ.) ਨਿਯਮ, 1995 ਦੇ ਤਹਿਤ ਮੁਆਵਜ਼ਾ ਅਤੇ ਵਾਧੂ ਸਹਾਇਤਾ ਨਹੀਂ ਦਿੱਤੀ। ਜਿਸ ਤੋਂ ਬਾਅਦ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਅਧਿਕਾਰੀਆਂ ‘ਤੇ ਕਾਰਵਾਈ ਦੇ ਆਦੇਸ਼ ਦਿੱਤੇ |
ਸਾਂਪਲਾ ਨੇ ਦੋਸ਼ੀ ਅਧਿਕਾਰੀਆਂ ‘ਤੇ ਮਾਮਲਾ ਦਰਜ ਕਰਨ ਦੇ ਦਿੱਤੇ ਆਦੇਸ਼
