Punjab News: ਮੰਦਰ ’ਤੇ ਕਬਜ਼ੇ ਦੀ ਕੋਸ਼ਿਸ਼ ਖ਼ਿਲਾਫ਼ ਦਲਿਤ ਭਾਈਚਾਰੇ ਨੇ ਲਾਇਆ ਧਰਨਾ

ਜਲੰਧਰ, Punjab News: ਜਲੰਧਰ ਜ਼ਿਲ੍ਹੇ ਦੇ ਪਿੰਡ ਜਲਾਲਪੁਰ ’ਚ ਭਗਵਾਨ ਵਾਲਮੀਕਿ ਮੰਦਰ ’ਤੇ ਕਬਜ਼ੇ ਦੀ ਕੋਸ਼ਿਸ਼ ਕੀਤੇ ਜਾਣ ਖ਼ਿਲਾਫ਼ ਵੱਖ-ਵੱਖ ਸ਼ਹਿਰਾਂ ਤੋਂ ਪੁੱਜੇ ਲੋਕਾਂ ਨੇ ਬੁੱਧਵਾਰ ਨੂੰ ਇਥੇ ਜ਼ੋਰਦਾਰ ਮੁਜ਼ਾਹਰਾ ਕੀਤਾ।

ਮੁਜ਼ਾਹਰਾਕਾਰੀਆਂ ਨੇ ਦੁਪਹਿਰ ਵੇਲੇ ਜਲੰਧਰ ਦੇ ਪੀਏਪੀ ਚੌਕ ’ਚ ਧਰਨਾ ਲਾ ਦਿੱਤਾ। ਧਰਨਾ ਲਾਏ ਜਾਣ ਕਾਰਨ ਦਿੱਲੀ-ਅੰਮ੍ਰਿਤਸਰ ਨੂੰ ਜਾਣ ਵਾਲੀ ਸਾਰੀ ਆਵਾਜਾਈ ਠੱਪ ਹੋ ਕੇ ਰਹਿ ਗਈ ਅਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ।

ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ।

Leave a Reply

Your email address will not be published. Required fields are marked *