ਚੰਡੀਗੜ੍ਹ, Punjab News: ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ (LoP Partap Singh Bajwa) ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ ਫੰਡ ਘਪਲੇ ਦੀ ਜਾਂਚ ਦੀ ਮੰਗ ਕੀਤੀ ਹੈ।
ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਦਿੱਲੀ ਚੋਣਾਂ ਲਈ ਫੰਡ ਇਕੱਠਾ ਕਰਨ ਵਿਚ ਘਪਲੇਬਾਜ਼ੀ ਕੀਤੀ ਹੈ।
ਉਨ੍ਹਾਂ ਨਾਲ ਪਾਵਰਕੌਮ ਦੀ ਇੰਜੀਨੀਅਰ ਐਸੋਸੀਏਸ਼ਨ ਦਾ ਪੱਤਰ ਵੀ ਨਾਲ ਨੱਥੀ ਕੀਤਾ ਹੈ, ਜੋ ਮੁੱਖ ਮੰਤਰੀ ਨੂੰ ਲਿਖਿਆ ਗਿਆ ਸੀ। ਬਾਜਵਾ ਨੇ ਇਸ ਮਾਮਲੇ ਦੀ ਜੁਡੀਸ਼ੀਅਲ ਜਾਂ ਈਡੀ ਰਾਹੀਂ ਜਾਂਚ ਮੰਗ ਕੀਤੀ ਹੈ।