ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਮੁਨੀਸ਼ ਸਿਸੋਦੀਆ ਦੇ ਪੰਜਾਬ ਦੌਰਿਆਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਘੇਰਿਆ ਹੈ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਦਿੱਲੀ ਦੇ ਲੋਕਾਂ ਨੇ ਨਕਾਰਿਆ ਹੈ, ਉਹ ਪੰਜਾਬ ਵਿਚ ਦੌਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਗਰ ਸਿਸੋਦੀਆ ਦੌਰਾ ਕਰਨਗੇ ਤਾਂ ਪੰਜਾਬ ਦੇ ਸਿੱਖਿਆ ਮੰਤਰੀ ਦੀ ਕੋਈ ਵੁੱਕਤ ਨਹੀਂ ਰਹਿ ਜਾਂਦੀ।
ਉਨ੍ਹਾਂ ਹੋਰ ਕਿਹਾ ਕਿ ‘ਆਪ’ ਹਰਜੋਤ ਬੈਂਸ ਤੋਂ ਅਸਤੀਫ਼ਾ ਲੈ ਲਵੇ ਅਤੇ ਸਿਸੋਦੀਆ ਪੰਜਾਬ ਤੋਂ ਚੋਣ ਲੜ ਲੈਣ।