ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫੇ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ ਹੋ ਚੁੱਕੀ ਹੈ ।ਇਹ ਇਕੱਤਰਤਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਹੇਠ ਹੋ ਰਹੀ ਹੈ। ਇਸ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰਧਾਨਗੀ ਤੋਂ ਦਿੱਤੇ ਅਸਤੀਫੇ ਨੂੰ ਵਿਚਾਰ ਕੇ ਅਗਲਾ ਫੈਸਲਾ ਲਿਆ ਜਾਵੇਗਾ। ਸੂਤਰਾਂ ਮੁਤਾਬਿਕ ਇਸ ਇਕੱਤਰਤਾ ਵਿੱਚ ਧਾਮੀ ਦੇ ਅਸਤੀਫੇ ਨੂੰ ਅਪ੍ਰਵਾਨ ਕਰਦਿਆਂ ਐਡਵੋਕੇਟ ਧਾਮੀ ਦੇ ਨਾਲ ਸੰਪਰਕ ਬਣਾ ਕੇ ਲਗਾਤਾਰ ਸੇਵਾਵਾਂ ਜਾਰੀ ਰੱਖਣ ਲਈ ਬੇਨਤੀ ਕੀਤੇ ਜਾਣ ਦਾ ਫੈਸਲਾ ਲਿਆ ਜਾ ਸਕਦਾ ਹੈ। ਦੂਸਰੇ ਪਾਸੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਅਕਾਲੀ ਆਗੂਆਂ ਵੱਲੋਂ ਲਗਾਤਾਰ ਸੰਪਰਕ ਬਣਾ ਕੇ ਸੇਵਾਵਾਂ ਜਾਰੀ ਰੱਖਣ ਲਈ ਬੇਨਤੀ ਕੀਤੀ ਜਾ ਰਹੀ ਹੈ। 12:30 ਵਜੇ ਪ੍ਰੈਸ ਕਾਨਫਰਸ ਵਿੱਚ ਹੋਈ ਮੀਟਿੰਗ ਦੇ ਸਬੰਧ ਵਿੱਚ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਅੰਤ੍ਰਿੰਗ ਕਮੇਟੀ ਨੇ ਧਾਮੀ ਦੇ ਅਸਤੀਫੇ ‘ਤੇ ਫੈਸਲਾ ਰੱਖਿਆ ਰਾਖਵਾਂ, ਫਿਲਹਾਲ ਨਹੀਂ ਕੀਤਾ ਮਨਜ਼ੂਰ
