ਲੁਧਿਆਣਾ: ਲੁਧਿਆਣਾ ‘ਚ ਤਾਜਪੁਰ ਰੋਡ ਨੇੜੇ ਫ਼ਾਇਰਿੰਗ ਹੋਈ ਹੈ। ਇਸ ਦੌਰਾਨ ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ, ਜਿਸ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਤਾਜਪੁਰ ਰੋਡ ਜੇਲ੍ਹ ਦੇ ਬੈਕਸਾਈਡ ਗਰੇਵਾਲ ਫ਼ਾਰਮ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ਵਿਚ ਗੋਲ਼ੀਆਂ ਚੱਲੀਆਂ ਹਨ।
ਪਤਾ ਲੱਗਿਆ ਹੈ ਕਿ ਇਸ ਦੌਰਾਨ ਇਕ ਵਿਅਕਤੀ ਨੂੰ ਗੋਲ਼ੀ ਲੱਗੀ ਹੈ। ਉਸ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ ਹੈ। ਇਸ ਬਾਰੇ ਸੂਚਨਾ ਮਿਲਣ ‘ਤੇ ਥਾਣਾ ਡਵੀਜ਼ਨ ਨੰਬਰ 7 ਦੀ ਪੁਲਸ ਤੁਰੰਤ ਮੌਕੇ ‘ਤੇ ਪਹੁੰਚੀ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।