ਅੰਮ੍ਰਿਤਸਰ, ਕਾਊਂਟਰ ਇੰਟੈਲੀਜਸ ਪੁਲੀਸ ਨੇ ਹਰਮਨਦੀਪ ਸਿੰਘ ਨਾਂ ਦੇ ਗ੍ਰਿਫਤਾਰ ਕੀਤੇ ਇੱਕ ਵਿਅਕਤੀ ਦੇ ਮਾਮਲੇ ਵਿੱਚ ਅਗਲੇਰੀ ਜਾਂਚ ਦੌਰਾਨ ਦੋ ਕਿਲੋ ਹੈਰੋਇਨ ਹੋਰ ਬਰਾਮਦ ਕੀਤੀ ਹੈ ਅਤੇ ਹੁਣ ਤੱਕ ਇਸ ਮਾਮਲੇ ਵਿੱਚ 15 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ਰਾਹੀਂ ਕੀਤਾ ਗਿਆ ਹੈ।
DGP Gaurav Yadav ਨੇ ਦੱਸਿਆ ਕਿ ਇਹ ਹੈਰੋਇਨ ਇਥੇ ਪਿੰਡ ਬੋਪਾਰਾਏ ਬਾਜ ਸਿੰਘ ਨੇੜੇ ਇੱਕ ਨਹਿਰ ਦੇ ਕੋਲ ਲੁਕਾਈ ਹੋਈ ਸੀ। ਉਨ੍ਹਾਂ ਦੱਸਿਆ ਕਿ ਹਰਮਨਦੀਪ ਸਿੰਘ ਕੋਲੋਂ ਕੀਤੀ ਜਾ ਰਹੀ ਜਾਂਚ ਦੌਰਾਨ ਉਸ ਦੇ ਹੈਰੋਇਨ ਤਸਕਰੀ ਨਾਲ ਜੁੜੇ ਵਿਅਕਤੀਆਂ ਨਾਲ ਸਬੰਧਾਂ ਬਾਰੇ ਪਤਾ ਲਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਹੁਣ ਬਰਾਮਦ ਹੋਈ ਦੋ ਕਿਲੋ ਹੈਰੋਇਨ ਸਮੇਤ ਹੁਣ ਤੱਕ ਕਰੀਬ 15 ਕਿਲੋ ਹੈਰੋਇਨ ਬਰਾਮਦ ਕੀਤੀ ਜਾ ਚੁੱਕੀ ਹੈ। ਫਿਲਹਾਲ ਇਸ ਮਾਮਲੇ ਵਿੱਚ ਹੋਰ ਜਾਂਚ ਕੀਤੀ ਜਾ ਰਹੀ ਹੈ।