ਚੰਡੀਗੜ੍ਹ, 24 ਸਤੰਬਰ (ਦਲਜੀਤ ਸਿੰਘ)– ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਵਿਚ ਉਨ੍ਹਾਂ ਨੇ ਕਈ ਮੁੱਦਿਆਂ ‘ਤੇ ਰਾਜਪਾਲ ਨਾਲ ਗੱਲਬਾਤ ਕੀਤੀ। ਇਸ ਦੇ ਨਾਲ ਹੀ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੇ ਕਾਂਗਰਸ ‘ਤੇ ਇਲਜ਼ਾਮ ਲਗਾਏ ਹਨ ਕਿ ਨਵੇਂ ਅਫ਼ਸਰਾਂ ਦੀਆਂ ਨਿਯੁਕਤੀਆਂ ‘ਤੇ ਉਨ੍ਹਾਂ ਅੱਗੇ ਸ਼ਰਤਾਂ ਰੱਖੀਆਂ ਜਾ ਰਹੀਆਂ ਹਨ।
ਨਵਜੋਤ ਸਿੰਘ ਸਿੱਧੂ ਜਿਵੇਂ ਸੁਖਬੀਰ ਬਾਦਲ ਨੂੰ ਗ੍ਰਿਫ਼ਤਾਰ ਕਰਨ ਦੀ ਗੱਲ ਕਹਿ ਰਹੇ ਹਨ, ਜਿਸ ਲਈ ਅਧਿਕਾਰੀਆਂ ਨੂੰ ਕਿਹਾ ਜਾ ਰਿਹਾ ਹੈ ਕਿ ਅਫ਼ਸਰ ਅਕਾਲੀਆਂ ਨੂੰ 20 ਦਿਨਾਂ ਦੇ ਅੰਦਰ ਕਰਨ। ਸੁਖਬੀਰ ਬਾਦਲ ਨੇ ਕਿਹਾ ਕਿ ਲੋਕਾਂ ਤੇ ਸਮਾਜਿਕ ਕੰਮਾਂ ਦੀ ਗੱਲ ਨਹੀਂ ਹੋ ਰਹੀ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਬਣਾਇਆ ਗਿਆ ਹੈ ਪਰ ਫ਼ੈਸਲੇ ਨਵਜੋਤ ਸਿੰਘ ਸਿੱਧੂ ਲੈ ਰਹੇ ਹਨ।