ਅੱਜ ਇੱਥੇ ਬਾਲਦ ਕੈਂਚੀਆਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 6.61 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਅਤਿ ਆਧੁਨਿਕ ਸਬ ਡਵੀਜ਼ਨਲ ਕੰਪਲੈਕਸ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਸਮੇਤ ਜ਼ਿਲਾ ਪ੍ਰਸ਼ਾਸਨਿਕ ਅਤੇ ਪੁਲੀਸ ਅਧਿਕਾਰੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਵਿੱਚ ਐਸਡੀਐਮ, ਤਹਿਸੀਲਦਾਰ ਅਤੇ ਹੋਰ ਸਾਰੇ ਦਫਤਰ ਇੱਕੋ ਛੱਤ ਥੱਲੇ ਹੋਣਗੇ।