ਮਾਂ ਬੋਲੀ ਪੰਜਾਬੀ ਨਾਲ ਹਮੇਸ਼ਾ ਵਿਤਕਰਾ ਹੁੰਦਾ ਆਇਐ : ਸਿਮਰਨਜੀਤ ਸਿੰਘ ਮਾਨ

ਫਰੀਦਕੋਟ : ਸੱਭਿਆਚਾਰਕ ਕੇਂਦਰ ਫਰੀਦਕੋਟ ਵਿਖੇ ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਕਰਵਾਏ ਗਏ ਸੈਮੀਨਾਰ ਦੌਰਾਨ ਸਾਬਕਾ ਐੱਮਪੀ ਸਿਮਰਨਜੀਤ ਸਿੰਘ ਮਾਨ ਸਮੇਤ ਉਹਨਾਂ ਦੇ ਪੁੱਤਰ ਈਮਾਨ ਸਿੰਘ ਮਾਨ, ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਸੁਖਜੀਤ ਸਿੰਘ ਖੋਸਾ ਅਤੇ ਹੋਰਨਾ ਬੁਲਾਰਿਆਂ ਨੇ ਸ਼ਿਰਕਤ ਕੀਤੀ।

ਆਪਣੇ ਸੰਬੋਧਨ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਆਖਿਆ ਕਿ ਭਾਵੇਂ ਹਰ ਸੂਬੇ ਦੀ ਆਪੋ ਆਪਣੀ ਭਾਸ਼ਾ ਹੈ ਪਰ ਪੰਜਾਬ ਦੀ ਆਪਣੀ ਭਾਸ਼ਾ ਕੋਈ ਨਹੀਂ, ਕਿਉਂਕਿ ਮਾਂ ਬੋਲੀ ਪੰਜਾਬੀ ਨਾਲ ਹਮੇਸ਼ਾ ਵਿਤਕਰਾ ਹੁੰਦਾ ਆਇਆ ਹੈ। ਉਹਨਾਂ ਕਿਹਾ ਕਿ ਸਾਡੇ ਗੁਰੂਆਂ ਵੱਲੋਂ ਇਕ ਭਾਸ਼ਾ ਦਿੱਤੀ ਗਈ, ਜਿਹੜੇ ਸ਼ਬਦ ਸਾਨੂੰ ਗੁਰੂ ਸਾਹਿਬ ਨੇ ਦਿੱਤੇ, ਉਹਨਾਂ ਸ਼ਬਦਾਂ ਨੂੰ ਅਸੀਂ ਹਿੰਦੀ ਵਿੱਚ ਕਿਵੇਂ ਲਿਖ ਸਕਦੇ ਹਾਂ। ਉਨ੍ਹਾਂ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ’ਤੇ ਤਨਜ਼ ਕੱਸਦਿਆਂ ਆਖਿਆ ਕਿ ਚੋਣਾਂ ਜਿੱਤਣ ਤੋਂ ਬਾਅਦ ਸਿਰਸਾ ਨੇ ਮੋਦੀ ਅੱਗੇ ਸਿਰ ਝੁਕਾਇਆ ਪਰ ਦਰਬਾਰ ਸਾਹਿਬ ਆਉਣ ਮੌਕੇ ਉਸ ਨੇ ਹਿੱਕ ਤਾਣੀ ਹੋਈ ਸੀ, ਜੋ ਕਿ ਬਹੁਤ ਮਾੜੀ ਗੱਲ ਹੈ। ਉਹਨਾਂ ਸੂਬਾ ਅਤੇ ਕੇਂਦਰ ਸਰਕਾਰਾਂ ਨੂੰ ਹਲੂਣਾ ਦਿੰਦਿਆਂ ਆਖਿਆ ਕਿ ਮਾਂ ਬੋਲੀ ਪੰਜਾਬੀ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ, ਨਹੀਂ ਤਾਂ ਉਹਨਾਂ ਨੂੰ ਇਸ ਦਾ ਖਮਿਆਜ਼ਾ ਜ਼ਰੂਰ ਭੁਗਤਣਾ ਪਵੇਗਾ।

Leave a Reply

Your email address will not be published. Required fields are marked *