ਜੰਮੂ-ਕਟੜਾ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀ ਜ਼ਮੀਨ ਦੇ ਕਬਜ਼ੇ ਲਈ ਕਿਸਾਨ ਤੇ ਪ੍ਰਸ਼ਾਸਨ ਆਹਮੋ-ਸਾਹਮਣੇ

ਸ੍ਰੀ ਹਰਗੋਬਿੰਦਪੁਰ ਸਾਹਿਬ : ਸ੍ਰੀ ਹਰਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਵਿਖੇ ਜੰਮੂ ਕਟੜਾ ਨੈਸ਼ਨਲ ਹਾਈਵੇ ਲਈ ਅਕਵਾਇਰ ਕੀਤੀ ਜਮੀਨ ਤੇ ਸਰਕਾਰੀ ਕਬਜ਼ੇ ਲਈ ਪ੍ਰਸ਼ਾਸਨ ਅਤੇ ਕਿਸਾਨ ਆਹਮੋ-ਸਾਹਮਣੇ ਹੋਏ ਹਨ। ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਸਿਵਿਲ, ਪੁਲਿਸ ਪ੍ਰਸ਼ਾਸਨ ਤੇ ਜ਼ਿਲ੍ਹੇ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜੇ ਹਨ। ਉਧਰ, ਕਿਸਾਨ ਵੀ ਧਰਨੇ ‘ਤੇ ਬੈਠੇ ਹੋਏ ਹਨ। ਇੱਥੇ ਦੱਸਣ ਯੋਗ ਹੈ ਕਿ ਚੀਮਾ ਖੁੱਡੀ ਨੇੜੇ ਕਿਸਾਨਾਂ ਦਾ ਧਰਨਾ ਵੀ ਚੱਲਦਾ ਰਿਹਾ ਹੈ ਤੇ ਉਹ ਐਕਵਾਇਰ ਕੀਤੀ ਗਈ ਜ਼ਮੀਨ ਦਾ ਯੋਗ ਮੁਆਵਜ਼ਾ ਮੰਗ ਰਹੇ ਹਨ। ਜੰਮੂ-ਕਟੜਾ ਨੈਸ਼ਨਲ ਹਾਈਵੇ ਨੂੰ ਲੈ ਕੇ ਪ੍ਰਸ਼ਾਸਨ ਦੇ ਨਾਲ-ਨਾਲ ਬਟਾਲਾ ਪੁਲਿਸ ਵੱਡੀ ਗਿਣਤੀ ‘ਚ ਤਾਇਨਾਤ ਕੀਤੀ ਗਈ ਹੈ। ਐਮਰਜੰਸੀ ਸੇਵਾਵਾਂ ਨੂੰ ਮੁੱਖ ਦੇ ਰੱਖਦਿਆਂ ਐਂਬੂਲੈਂਸ ਤੇ ਸਿਹਤ ਵਿਭਾਗ ਦੇ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ। ਉਧਰ, ਪ੍ਰਸ਼ਾਸਨਿਕ ਕਾਰਵਾਈ ਨੂੰ ਲੈ ਕੇ ਕਿਸਾਨ ਵੱਡੀ ਗਿਣਤੀ ‘ਚ ਇਕੱਠੇ ਹੋਏ ਹਨ।ਦੋਹਾਂ ਧਿਰਾਂ ਵਿਚਾਲੇ ਟਕਰਾਅ ਹੋਣ ਦੀ ਸੰਭਾਵਨਾ ਹੈ।

ਐਸਡੀਐਮ ਬਟਾਲਾ ਬਿਕਰਮਜੀਤ ਸਿੰਘ ਪਾਂਡੇ, ਐਸਪੀ ਹੈੱਡ ਕੁਆਰਟਰ ਜਸਵੰਤ ਕੌਰ, ਡੀਐਸਪੀ ਸ੍ਰੀ ਹਰਗੋਬਿੰਦਪੁਰ ਹਰਕ੍ਰਿਸ਼ਨ ਸਿੰਘ, ਨਾਇਬ ਤਹਿਸੀਲਦਾਰ ਨਿਰਮਲ ਸਿੰਘ, ਨਾਇਬ ਤਹਿਸੀਲਦਾਰ ਹਰਮਨਪ੍ਰੀਤ ਸਿੰਘ, ਪਟਵਾਰ ਯੂਨੀਅਨ ਦੇ ਪ੍ਰਧਾਨ ਸਿਮਰਨਜੀਤ ਸਿੰਘ ਆਦਿ ਸਮੇਤ ਨੈਸ਼ਨਲ ਹਾਈਵੇ ਦੇ ਉੱਚ ਅਧਿਕਾਰੀ ਵੀ ਹਾਜ਼ਰ ਹਨ ਤੇ ਉਹ ਕਿਸਾਨਾਂ ਨਾਲ ਲਗਾਤਾਰ ਗੱਲਬਾਤ ਕਰ ਰਹੇ ਹਨ।

Leave a Reply

Your email address will not be published. Required fields are marked *