ਜਲਾਲਾਬਾਦ : ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਪਿੰਡ ਗੁਮਾਨੀ ਵਾਲਾ ਨੇੜੇ ਇਕ ਤੇਜ਼ ਰਫ਼ਤਾਰ ਕਾਰ ਦੀ ਸਾਹਮਣਿਓਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ ਜਿਸ ਵਿਚ ਇਕ ਕਾਰ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗੁਰੁਹਰਸਹਾਏ ਦੇ ਰਹਿਣ ਵਾਲੇ ਪ੍ਰੀਤਮ ਸਿੰਘ ਅਤੇ ਅਮਰਜੀਤ ਸਿੰਘ ਕਿਸੇ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਲਈ ਫ਼ਾਜ਼ਿਲਕਾ ਮਹਾਤਮ ਨਗਰ ਜਾ ਰਹੇ ਸਨ। ਹਾਦਸੇ ਦੌਰਾਨ ਅਮਰਜੀਤ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਪ੍ਰੀਤਮ ਸਿੰਘ ਜ਼ਖ਼ਮੀ ਹੋ ਗਿਆ।
ਵਿਆਹ ਸਮਾਗਮ ‘ਚ ਸ਼ਾਮਲ ਹੋਣ ਜਾ ਰਹੇ ਦੋ ਵਿਅਕਤੀਆਂ ਦੀ ਕਾਰ ਟਰੱਕ ‘ਚ ਵੱਜੀ, ਇਕ ਦੀ ਮੌਤ; ਫਾਜ਼ਿਲਕਾ-ਫਿਰੋਜ਼ਪੁਰ ਹਾਈਵੇਅ ‘ਤੇ ਹੋਇਆ ਹਾਦਸਾ
