ਚੰਡੀਗੜ੍ਹ : ਭਾਰਤ ਸਰਕਾਰ ਨੇ ਸੋਮਵਾਰ ਨੂੰ ਅੰਮ੍ਰਿਤਪਾਲ ਦੀ ਲੋਕ ਸਭਾ ਸੈਸ਼ਨ ਤੋਂ ਗੈਰ-ਹਾਜ਼ਰੀ ਅਤੇ ਮੈਂਬਰਸ਼ਿਪ ਦੇ ਮੁੱਦੇ ‘ਤੇ ਫੈਸਲਾ ਲੈਣ ਲਈ ਇਕ ਕਮੇਟੀ ਦਾ ਗਠਨ ਕੀਤਾ ਹੈ। ਲੋਕ ਸਭਾ ਸਪੀਕਰ ਵੱਲੋਂ ਗਠਿਤ ਇਸ ਕਮੇਟੀ ਨੂੰ ਮਾਮਲੇ ਦੀ ਸਮੀਖਿਆ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਹ ਜਾਣਕਾਰੀ ਮੰਗਲਵਾਰ ਨੂੰ ਕੇਂਦਰ ਸਰਕਾਰ ਨੇ ਹਾਈ ਕੋਰਟ ਵਿੱਚ ਦਿੱਤੀ।
ਲੋਕ ਸਭਾ ਦੇ ਕਿਸੇ ਵੀ ਮੈਂਬਰ ਨੂੰ ਛੁੱਟੀ ਲਈ ਅਰਜ਼ੀ ਦੇਣ ਦਾ ਅਧਿਕਾਰ ਹੈ ਅਤੇ ਇਸੇ ਸੰਦਰਭ ਵਿੱਚ ਅੰਮ੍ਰਿਤਪਾਲ ਦੇ ਕੇਸ ਦੀ ਸੁਣਵਾਈ ਹੋਣੀ ਸੀ। ਹਾਲਾਂਕਿ ਪਟੀਸ਼ਨਕਰਤਾ ਦੇ ਵਕੀਲ ਦੀ ਸਿਹਤ ਖਰਾਬ ਹੋਣ ਕਾਰਨ ਸੁਣਵਾਈ ਅਗਲੇ ਹਫ਼ਤੇ ਲਈ ਟਾਲ ਦਿੱਤੀ ਗਈ ਹੈ।