ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ ਗਏ ਹਨ। ਸ੍ਰੀ ਮਾਨ ਨੇ ਸਾਰੇ ਨਵੇਂ ਐਲਾਨੇ ਚੇਅਰਮੈਨ ਤੇ ਟਰੱਸਟੀਆਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਉਮੀਦ ਕੀਤੀ ਕਿ ਇਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਲਗਨ ਅਤੇ ਮਿਹਨਤ ਨਾਲ ਨਿਭਾਓਗੇ। ਆਉਣ ਵਾਲੇ ਦਿਨਾਂ ‘ਚ ਹੋਰ ਵਲੰਟੀਅਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁੱਖ ਮੰਤਰੀ ਮਾਰਕੀਟ ਕਮੇਟੀਆਂ ਦੇ ਚੇਅਰਮੈਨ ਵੀ ਨਿਯੁਕਤ ਕੀਤੇ ਗਏ ਹਨ।
Punjab News: ਮੁੱਖ ਮੰਤਰੀ ਨੇ ਵੱਖ-ਵੱਖ ਜ਼ਿਲ੍ਹਿਆਂ ਦੀ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਅਤੇ ਟਰੱਸਟੀ ਨਿਯੁਕਤ ਕੀਤੇ
