Big Breaking : ਸੱਜਣ ਕੁਮਾਰ ਨੂੰ ਉਮਰ ਕੈਦ, 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ‘ਚ ਕੋਰਟ ਦਾ ਵੱਡਾ ਫੈਸਲਾ

ਨਵੀਂ ਦਿੱਲੀ : 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੀ ਘਟਨਾ ਦੇ ਮਾਮਲੇ ‘ਚ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ (Sajjan Kumar) ਨੂੰ ਉਮਰਕੈਦ ਦੀ ਸਜ਼ਾ ਸੁਣਾਈ ਗਈ ਹੈ। ਦੋ ਸਿੱਖ ਨਾਗਰਿਕਾਂ ਦੀ ਹੱਤਿਆ ਨਾਲ ਜੁੜੇ ਮਾਮਲੇ ‘ਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਵਿਸ਼ੇਸ਼ ਅਦਾਲਤ ਨੇ ਬੀਤੇ ਦਿਨੀਂ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਸੀ ਤੇ ਅੱਜ ਸਜ਼ਾ ਸੁਣਾਈ। ਸੱਜਣ ਕੁਮਾਰ ਫਿਲਹਾਲ ਤਿਹਾੜ ਜੇਲ੍ਹ ‘ਚ ਬੰਦ ਹੈ।

ਜ਼ਿਕਰਯੋਗ ਹੈ ਕਿ 1 ਨਵੰਬਰ 1984 ਨੂੰ ਦਿੱਲੀ ਦੇ ਸਰਸਵਤੀ ਵਿਹਾਰ ਇਲਾਕੇ ‘ਚ ਦੋ ਸਿੱਖ ਨਾਗਰਿਕਾਂ ਜਸਵੰਤ ਸਿੰਘ ਤੇ ਉਨ੍ਹਾਂ ਦੇ ਬੇਟੇ ਤਰੁਣਦੀਪ ਸਿੰਘ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਦੌਰਾਨ ਸਿੱਖਾਂ ਦਾ ਕਤਲੇਆਮ ਹੋਇਆ ਸੀ ਤੇ ਉਨ੍ਹਾਂ ਦੇ ਘਰਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ ਸੀ। ਇਸ ਮਾਮਲੇ ਸਬੰਧੀ ਸ਼ੁਰੂਆਤ ਵਿਚ ਪੰਜਾਬੀ ਬਾਗ ਥਾਣੇ ‘ਚ ਐਫਆਈਆਰ ਦਰਜ ਕੀਤੀ ਗਈ ਸੀ।

Leave a Reply

Your email address will not be published. Required fields are marked *