ਹਿਮਾਚਲ ਪ੍ਰਦੇਸ਼ ਵਿਚ ਸੱਜਰੀ ਬਰਫ਼ਬਾਰੀ ਤੇ ਮੀਂਹ ਮਗਰੋਂ ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਪਿਛਲੇ 24 ਘੰਟਿਆਂ ਦੌਰਾਨ ਮੀਂਹ ਪੈਣ ਨਾਲ ਕਈ ਥਾਵਾਂ ’ਤੇ ਤਾਪਮਾਨ ਤਿੰਨ ਡਿਗਰੀ ਤੱਕ ਡਿੱਗ ਗਿਆ ਹੈ। ਹਲਕੇ ਮੀਂਹ ਨਾਲ ਠੰਢ ਨੇ ਇਕ ਵਾਰ ਮੁੜ ਜ਼ੋਰ ਫੜ ਲਿਆ ਹੈ।
ਮੌਸਮ ਵਿਭਾਗ ਨੇ ਕਿਹਾ ਕਿ ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ 10.9 ਮਿਲੀਮੀਟਰ ਮੀਂਹ ਪਿਆ ਹੈ। ਪੰਜਾਬ ਵਿੱਚ ਅੰਮ੍ਰਿਤਸਰ ’ਚ 17.5 ਮਿਲੀਮੀਟਰ, ਲੁਧਿਆਣਾ 5.8 ਮਿਲੀਮੀਟਰ, ਪਟਿਆਲਾ ਵਿੱਚ 7.2 ਮਿਲੀਮੀਟਰ, ਬਠਿੰਡਾ ਵਿੱਚ 1 ਮਿਲੀਮੀਟਰ, ਫਰੀਦਕੋਟ ਵਿੱਚ 6.1 ਮਿਲੀਮੀਟਰ, ਗੁਰਦਾਸਪੁਰ ਵਿੱਚ 20.7 ਮਿਲੀਮੀਟਰ, ਫਿਰੋਜ਼ਪੁਰ ਵਿੱਚ 10.5 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 20.5 ਮਿਲੀਮੀਟਰ ਅਤੇ ਮੁਹਾਲੀ ਵਿੱਚ 3 ਮਿਲੀਮੀਟਰ ਮੀਂਹ ਪਿਆ।
ਹਰਿਆਣਾ ਦੀ ਗੱਲ ਕਰੀਏ ਤਾਂ ਅੰਬਾਲਾ ਵਿੱਚ 6.2 ਮਿਲੀਮੀਟਰ, ਹਿਸਾਰ ਵਿੱਚ 2.8 ਮਿਲੀਮੀਟਰ, ਕਰਨਾਲ ਵਿੱਚ 4 ਮਿਲੀਮੀਟਰ ਅਤੇ ਰੋਹਤਕ ਵਿੱਚ 0.6 ਮਿਲੀਮੀਟਰ ਮੀਂਹ ਪਿਆ। ਵੀਰਵਾਰ ਦੇ ਮੁਕਾਬਲੇ ਚੰਡੀਗੜ੍ਹ ਸਮੇਤ ਦੋਵਾਂ ਰਾਜਾਂ ਵਿੱਚ ਕਈ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ਤਿੰਨ ਡਿਗਰੀ ਤੱਕ ਡਿੱਗ ਗਿਆ।