ਸ਼ਿਮਲਾ,Heavy snowfall ਹਿਮਾਚਲ ਪ੍ਰਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਬਰਫ਼ਬਾਰੀ ਤੇ ਮੀਂਹ ਨਾਲ ਪਹਾੜੀ ਇਲਾਕਿਆਂ ਦੇ ਨਾਲ ਮੈਦਾਨੀ ਇਲਾਕਿਆਂ ਵਿਚ ਠੰਢ ਨੇ ਮੁੜ ਜ਼ੋਰ ਫੜ ਲਿਆ ਹੈ। ਸੱਜਰੀ ਬਰਫ਼ਬਾਰੀ ਤੇ ਮੀਂਹ ਕਰਕੇ ਹਿਮਾਚਲ ਵਿਚ ਦੋ ਸੌ ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ ਤੇ ਬਿਜਲੀ ਪਾਣੀ ਜਿਹੀਆਂ ਜ਼ਰੂਰੀ ਸੇਵਾਵਾਂ ਅਸਰਅੰਦਾਜ਼ ਹੋਈਆਂ ਹਨ। ਕੁੱਲੂ, ਲਾਹੌਰ ਤੇ ਸਪਿਤੀ, ਕਿਨੌਰ ਤੇ ਚੰਬਾ ਜ਼ਿਲ੍ਹਿਆਂ ਦੇ ਕਈ ਇਲਾਕੇ ਬਾਕੀ ਸੂਬੇ ਨਾਲੋਂ ਕੱਟੇ ਗਏ ਹਨ।
ਸ਼ਿਮਲਾ ਜ਼ਿਲ੍ਹੇ ਦੇ ਡੋਡਰਾ-ਕਵਾਰ ਵਿਚ ਭਾਰੀ ਬਰਫ਼ਬਾਰੀ ਜਾਰੀ ਹੈ ਤੇ ਵਾਦੀ ਵਿਚ ਆਉਣ ਵਾਲੀਆਂ ਸਾਰੀਆਂ ਸੜਕਾਂ ਬੰਦ ਹੋ ਗਈਆਂ ਹਨ। ਲਾਹੌਲ ਤੇ ਸਪਿਤੀ ਅਤੇ ਚੰਬਾ ਜਿਹੇ ਕਈ ਜ਼ਿਲ੍ਹਿਆਂ ਵਿਚ ਸਿੱੱਖਿਆ ਸੰਸਥਾਵਾਂ ਅੱਜ ਬੰਦ ਰਹਿਣਗੀਆਂ।