ਚੰਡੀਗੜ : ਪੰਜਾਬ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਪੰਜ ਮੈਂਬਰੀ ਕਮੇਟੀ ਬਣਾਈ ਹੈ। ਇਸ ਕਮੇਟੀ ਦੀ ਪਹਿਲੀ ਬੈਠਕ ਵਿੱਚ ਹਰ ਮੰਤਰੀ ਨੂੰ ਵੱਖ-ਵੱਖ ਜ਼ਿਲ੍ਹਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਲੋਕਾਂ ਤੋਂ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਿਰਫ ਸਰਕਾਰ, ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਜ਼ਰੀਏ ਨਸ਼ਿਆਂ ਨੂੰ ਖਤਮ ਨਹੀਂ ਕੀਤਾ ਜਾ ਸਕਦਾ। ਇਹ ਕਾਰਵਾਈ ਪਿਛਲੀ ਸਰਕਾਰਾਂ ਵਾਂਗ ਕਾਗਜ਼ੀ ਨਹੀਂ ਹੋਵੇਗੀ, ਸਗੋਂ 360 ਡਿਗਰੀ ਪੱਧਰ ‘ਤੇ ਕੀਤੀ ਜਾਵੇਗੀ। ਉਨ੍ਹਾਂ ਨੇ ਨਸ਼ਿਆਂ ਦੇ ਆਦੀ ਲੋਕਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਅਪੀਲ ਕੀਤੀ। ਇਸ ਕਮੇਟੀ ਦਾ ਮਕਸਦ ਨਸ਼ਿਆਂ ਦੇ ਵਿਰੁੱਧ ਸਖਤ ਕਾਰਵਾਈ ਕਰਨਾ ਹੈ ਅਤੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕਰਨਾ ਹੈ।
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਬਣਾਈ ਕਮੇਟੀ ਦੀ ਪਹਿਲੀ ਬੈਠਕ ‘ਚ ਹਰ ਮੰਤਰੀ ਨੂੰ ਇਹ ਜ਼ਿੰਮੇਵਾਰੀ, ਜਨਤਾ ਨੂੰ ਸਾਥ ਦੇਣ ਦੀ ਅਪੀਲ
