ਪਟਿਆਲਾ: ਸ਼ਨੀਵਾਰ ਸਵੇਰੇ ਭੀਮ ਨਗਰ ਵਿਖੇ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋਂ ਪੁਲਿਸ ਦੀਆਂ ਕਈ ਟੀਮਾਂ ਛਾਪੇਮਾਰੀ ਕਰਨ ਲਈ ਪੁਜੀਆਂ। ਇਸ ਦੌਰਾਨ ਇੱਕ ਘਰ ਵਿੱਚ ਮੌਜੂਦ ਮਹਿਲਾ ਪੁਲਿਸ ਨੂੰ ਦੇਖ ਕੇ ਘਰ ਦੀਆਂ ਛੱਤਾਂ ਟੱਪ ਕੇ ਫਰਾਰ ਹੋ ਗਈ। ਪੁਲਿਸ ਨੀ ਇਸ ਘਰ ਵਿੱਚੋਂ ਨਸ਼ੇ ਦੀਆਂ ਪੁੜੀਆਂ ਤੇ ਹੋਰ ਸਮਾਨ ਬਰਾਮਦ ਹੋਇਆ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਟਿਆਲਾ ਪੁਲਿਸ ਵੱਲੋਂ ਸ਼ਹਿਰ ਦੇ ਅੱਠ ਵੱਖ ਵੱਖ ਇਲਾਕਿਆਂ ਵਿੱਚ ਛਾਪੇ ਮਾਰੇ ਗਏ ਹਨ। ਡੀਆਈਜੀ ਮਨਦੀਪ ਸਿੰਘ ਸਿੱਧੂ ਅਤੇ ਐਸਐਸਪੀ ਡਾਕਟਰ ਨਾਨਕ ਸਿੰਘ ਦੀ ਅਗਵਾਈ ਵਾਲੀਆਂ ਟੀਮਾਂ ਵੱਲੋਂ ਹੁਣ ਤੱਕਤਿ ਲੱਖ ਤੋਂ ਵੱਧ ਡਰੱਗ ਮਨੀ ਇੱਕ ਇਲੈਕਟਰਿਕ ਕੰਡਾ ਅਤੇ ਨਸ਼ੇ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ। ਖਬਰ ਲਿਖੇ ਜਾਣ ਤੱਕ ਪੁਲਿਸ ਦਾ ਤਲਾਸ਼ੀ ਅਭਿਆਨ ਜਾਰੀ ਰਿਹਾ ਹੈ।
ਡੀਆਈ ਜੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਯੂਥ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਸਵੇਰੇ ਪਟਿਆਲਾ ਦੇ ਵੱਖ ਵੱਖ ਇਲਾਕਿਆਂ ਵਿੱਚ ਪੁਲਿਸ ਟੀਮਾਂ ਵੱਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ ਹੈ। ਇਸ ਦੌਰਾਨ ਕੁਝ ਨਕਦੀ ਅਤੇ ਨਸ਼ੇ ਦੀਆਂ ਪੁੜੀਆਂ ਵੀ ਬਰਾਮਦ ਹੋਈਆਂ ਹਨ। ਡੀਆਈਜੀ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਲੇ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ, ਬਰਾਮਦਗੀ ਅਤੇ ਗ੍ਰਿਫਤਾਰੀਆਂ ਸਬੰਧੀ ਬਾਅਦ ਦੁਪਹਿਰ ਪੂਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਡੀਆਈਜੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਆਮ ਜਨਤਾ ਵੱਲੋਂ ਨਸ਼ਾ ਤਸਕਰਾਂ ਸਬੰਧੀ ਸੂਚਨਾਵਾਂ ਮਿਲਨੀਆਂ ਸ਼ੁਰੂ ਹੋਈਆਂ ਹਨ l ਜਨਤਾ ਦੇ ਸਹਿਯੋਗ ਨਾਲ ਨਸ਼ਾ ਤਸਕਰਾਂ ਨੂੰ ਕਾਬੂ ਕਰਨਾ ਪੁਲਿਸ ਲਈ ਹੋਰ ਵੀ ਸੌਖਾ ਹੋ ਗਿਆ ਹੈ।
ਡੀਆਈਜੀ ਨੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੰਦੇ ਕਿਹਾ ਕਿ ਲੋਕਾਂ ਨੂੰ ਬਰਬਾਦ ਨਾ ਕਰੋ ਲੋਕਾਂ ਦੀਆਂ ਲਾਸ਼ਾਂ ਤੇ ਬਣੇ ਘਰ ਹੁਣ ਰਹਿਣ ਨਹੀਂ ਦਿੱਤੇ ਜਾਣਗੇ। ਨਸ਼ਿਆਂ ਦੇ ਪੈਸਿਆਂ ਨਾਲ ਬਣਾਈ ਪ੍ਰੋਪਰਟੀ ਨੂੰ ਪੁਲਿਸ ਵੱਲੋਂ ਜਬ ਤਕ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਤਸਕਰਾਂ ਵੱਲੋਂ ਬਣਾਈਆਂ ਗਈਆਂ ਨਜਾਇਜ਼ ਉਸਾਰੀਆਂ ਵੀ ਢਾਈਆਂ ਜਾਣਗੀਆਂ।