Punjab Police raid farmer leaders’ homes ਸੰਯੁਕਤ ਕਿਸਾਨ ਮੋਰਚੇ ਅਤੇ ਪੰਜਾਬ ਸਰਕਾਰ ਵਿਚਕਾਰ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਅੱਜ ਸਵੇਰੇ ਵੱਡੇ ਤੜਕੇ ਪੰਜਾਬ ਪੁਲੀਸ ਵੱਲੋਂ ਕਿਸਾਨਾਂ ਦੀਆਂ ਗਿ੍ਫ਼ਤਾਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਮਾਨਸਾ ਇਲਾਕੇ ਵਿੱਚ ਅਨੇਕਾਂ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ। ਪੁਲੀਸ ਵੱਲੋਂ ਕਿਸਾਨਾਂ ਨੂੰ ਘਰਾਂ ’ਚੋਂ ਹੀ ਫ਼ੜ ਲਿਆ ਗਿਆ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੂੰ ਚੰਡੀਗੜ੍ਹ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਉਹ ਬੀਤੀ ਸ਼ਾਮ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਨ ਲਈ ਗਏ ਅਤੇ ਉਥੇ ਹੀ ਕਿਸਾਨ ਭਵਨ ਵਿਖੇ ਰੁਕ ਗਏ ਸਨ। ਉਨ੍ਹਾਂ ਨਾਲ ਜਥੇਬੰਦੀ ਦੇ ਸੀਨੀਅਰ ਆਗੂ ਗੁਰਨਾਮ ਸਿੰਘ ਭੀਖੀ, ਕਰਨੈਲ ਸਿੰਘ ਮਾਨਸਾ, ਉਗਰ ਸਿੰਘ ਵੀ ਫ਼ੜੇ ਗਏ ਹਨ। ਉਨ੍ਹਾਂ ਨੂੰ ਚੰਡੀਗੜ੍ਹ ਦੇ ਸੈਕਟਰ 36 ਦੀ ਪੁਲੀਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ।
Raid at farmers home ਰੁਲਦੂ ਸਿੰਘ ਮਾਨਸਾ ਨੂੰ ਸਾਥੀਆਂ ਸਣੇ ਚੰਡੀਗੜ੍ਹ ’ਚੋਂ ਹਿਰਾਸਤ ਵਿਚ ਲਿਆ
