Punjab News – Amritpal Singh: ਪੰਜਾਬ ਅਤੇ ਹਰਿਆਣਾ ਹਾਈ ਕੋਰਟ ’ਚ ਅੱਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਦੀ ਸੁਣਵਾਈ ਹੋਈ। ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਆਪਣਾ ਪੱਖ ਰੱਖਿਆ ਹੈ।
ਸਰਕਾਰੀ ਧਿਰ ਨੇ ਦੱਸਿਆ ਕਿ ਲੋਕ ਸਭਾ ’ਚ ਇੱਕ ਕਮੇਟੀ ਦੀ ਮੀਟਿੰਗ ਹੋ ਚੁੱਕੀ ਹੈ ਜਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਇਸ ਕਮੇਟੀ ਨੇ ਆਪਣੀ ਸਿਫ਼ਾਰਸ਼ ਲੋਕ ਸਭਾ ਦੇ ਸਪੀਕਰ ਨੂੰ ਭੇਜ ਦਿੱਤੀ ਹੈ।
ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 12 ਮਾਰਚ ਨੂੰ ਮੁਕੱਰਰ ਕੀਤੀ ਹੈ। ਚੇਤੇ ਰਹੇ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਬਜਟ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੇ ਜਾਣ ਦੀ ਮੰਗ ਕਰਦਿਆਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੋਈ ਹੈ।
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਇਸ ਵੇਲੇ ਕੌਮੀ ਸੁਰੱਖਿਆ ਐਕਟ (NSA) ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਹੈ।