ਐੱਸ ਏ ਐੱਸ ਨਗਰ : ਹੁਣ ਮੋਹਾਲੀ ਵਿਚ ਵੀ ਟ੍ਰੈਫਿਕ ਨਿਯਮ ਤੋੜਨ ‘ਤੇ ਈ-ਚਲਾਨ ਘਰ ਭੇਜੇ ਜਾਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ 21 ਕਰੋੜ ਰੁਪਏ ਦੀ ਲਾਗਤ ਨਾਲ ਸਿਟੀ ਸਰਵੀਲੈਂਸ ਅਤੇ ਟ੍ਰੈਫਿਕ ਮੈਨੇਜਮੈਂਟ ਸਿਸਟਮ (ਫ਼ੇਜ਼1) ਦਾ ਉਦਘਾਟਨ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿਚ 17 ਥਾਵਾਂ ‘ਤੇ 351 ਉੱਚ-ਤਕਨੀਕੀ ਕੈਮਰੇ ਲਗਾਏ ਗਏ ਹਨ, ਜੋ ਆਰਟੀਫੀਸ਼ੀਅਲ ਇੰਟੈਲੀਜੈਂਸ (ਅ.ੀ.) ਨਾਲ ਲੈਸ ਹਨ। ਹੁਣ ਟ੍ਰੈਫਿਕ ਨਿਯਮ ਤੋੜਨ ‘ਤੇ ਕੈਮਰੇ ਈ-ਚਲਾਨ ਕੱਟਣਗੇ ਅਤੇ ਉਹ ਚਲਾਨ ਘਰ ਭੇਜਿਆ ਜਾਵੇਗਾ। ਉਨ੍ਹਾਂ ਨੇ ਲੋਕਾਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜਿਵੇਂ ਚੰਡੀਗੜ੍ਹ ‘ਚ ਚਲਾਨ ਦਾ ਡਰ ਰਹਿੰਦਾ ਸੀ, ਉਹ ਹੁਣ ਮੋਹਾਲੀ ਵਿਚ ਵੀ ਹੋਵੇਗਾ।
ਉਨ੍ਹਾਂ ਨੇ ਇਹ ਵੀ ਜ਼ਿਕਰ ਕੀਤਾ ਕਿ ਕੈਮਰੇ ਲਗਾਉਣ ਦਾ ਉਦੇਸ਼ ਸਿਰਫ਼ ਚਲਾਨ ਕੱਟਣਾ ਨਹੀਂ, ਸਗੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਤਰਜ਼ ਹੁਣ ਪਟਿਆਲਾ, ਫ਼ਤਿਹਗੜ੍ਹ ਸਾਹਿਬ, ਰੋਪੜ ਅਤੇ ਲੁਧਿਆਣਾ ਵਿਚ ਵੀ ਲਾਗੂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣੀਆਂ ਪਰਿਵਾਰਕ ਅਤੇ ਜਾਣ-ਪਛਾਣ ਵਾਲੀਆਂ ਨੂੰ ਵੀ ਜਾਣਕਾਰੀ ਦੇਣ ਲਈ ਕਿਹਾ ਕਿ ਹੁਣ ਮੋਹਾਲੀ ‘ਚ ਨਵੇਂ ਨਿਯਮ ਲਾਗੂ ਹੋ ਚੁੱਕੇ ਹਨ।