ਚੰਡੀਗੜ੍ਹ, 25 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਡੀਜੀਪੀ ਦਿਨਕਰ ਗੁਪਤਾ ਨੇ ਇਕ ਮਹੀਨੇ ਦੀ ਛੁੱਟੀ ਲਈ ਅਪਲਾਈ ਕੀਤਾ ਹੈ। ਹਟਾਏ ਜਾਣ ਦੀ ਸੰਭਾਵਨਾ ਦੇ ਚੱਲਦਿਆਂ ਕੈਪਟਨ ਸਰਕਾਰ ਦੇ DGP ਦਿਨਕਰ ਗੁਪਤਾ ਖੁਦ ਕਿਨਾਰੇ ਹੋਣ ਨੂੰ ਤਿਆਰ ਹਨ।
ਦਿਨਕਰ ਗੁਪਤਾ ਦੀ ਮੁੱਖ ਸਕੱਤਰ ਪਤਨੀ ਵਿੰਨੀ ਮਹਾਜਨ ਨੂੰ ਚੰਨੀ ਸਰਕਾਰ ਪਹਿਲਾਂ ਹੀ ਹਟਾ ਚੁੱਕੀ ਹੈ। ਨਵੇਂ DGP ਦੇ ਨਾਂਅ ‘ਤੇ ਫਿਲਹਾਲ ਪਾਰਟੀ ‘ਚ ਇਕਰਾਏ ਨਹੀਂ ਬਣੀ ਹੈ। ਦਰਅਸਲ ਤਿੰਨ ਅਫਸਰਾਂ ਦੇ ਨਾਂਅ ‘ਤੇ ਵਿਚਾਰ ਚਰਚਾ ਜਾਰੀ ਹੈ।