ਮੋਗਾ : ਨਸ਼ਾ ਵਪਾਰੀ, ਨਸ਼ਾ ਤਸਕਰ ਹੁਣ ਜਾਂ ਤਾਂ ਜੇਲ੍ਹਾਂ ਵਿੱਚ, ਜਾਂ ਥਾਣਿਆਂ ਵਿੱਚ ਜਾਂ ਫਿਰ ਪੰਜਾਬ ਤੋਂ ਬਾਹਰ ਹੋਣਗੇ, ਇਹ ਕੰਮ ਹੁਣ ਸ਼ੁਰੂ ਹੋ ਗਿਆ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਪਿੰਡ ਜਨੇਰ ਸਥਿਤ ਸਰਕਾਰੀ ਮੁੜ ਵਸੇਬਾ ਕੇਂਦਰ ਵਿਖੇ ਸਮੂਹ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਸਰਕਾਰੀ/ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਗਰੰਟੀਆਂ ਦਿੱਤੀਆਂ ਗਈਆਂ ਸਨ, ਉਹ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕਰ ਲਿਆ ਗਿਆ ਹੈ, ਇਸ ਵਿੱਚ ਨਸ਼ਾ ਕਰਨ ਵਾਲੇ ਵਿਅਕਤੀ ਜਿਹੜੇ ਕਿਸੇ ਵੀ ਕਾਰਨ ਨਸ਼ਿਆਂ ਦੀ ਦਲਦਲ ਵਿੱਚ ਫਸ ਗਏ ਹਨ ਉਹਨਾਂ ਦਾ ਇਲਾਜ਼ ਕਰਵਾ ਕੇ ਉਹਨਾਂ ਨੂੰ ਸਿਹਤਮੰਦ ਸਮਾਜ ਦਾ ਹਿੱਸਾ ਬਣਾਇਆ ਜਾਵੇਗਾ।