ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ। 17 ਫਰਵਰੀ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਭਾਵੇਂ ਐਡਵੋਕੇਟ ਧਾਮੀ ਨੇ ਅਸਤੀਫਾ ਦਿੱਤਾ ਹੈ, ਪਰ ਫਿਰ ਵੀ ਹੁਣ ਤੱਕ ਅੰਤਿ੍ੰਗ ਕਮੇਟੀ ਨੂੰ ਦਿੱਤੇ ਗਏ ਅਸਤੀਫੇ ਤੋਂ ਬਾਅਦ ਵੀ 20 ਦਿਨ ਬੀਤਣ ‘ਤੇ ਅਸਤੀਫਾ ਪ੍ਰਵਾਨ ਨਹੀਂ ਹੋਇਆ। 7 ਮਾਰਚ ਨੂੰ ਅੰਤਿ੍ੰਗ ਕਮੇਟੀ ਦੀ ਇਕੱਤਰਤਾ ਵਿੱਚ ਧਾਮੀ ਦੇ ਅਸਤੀਫੇ ‘ਤੇ ਚਰਚਾ ਹੋਵੇਗੀ।
ਇਸ ਦਰਮਿਆਨ ਜਿੱਥੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਿਛਲੇ ਦਿਨੀੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਗ੍ਰਹਿ ਵਿਖੇ ਜਾ ਕੇ ਅਸਤੀਫਾ ਵਾਪਸ ਲੈਣ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀਆਂ ਸਮਾਵਾਂ ਨਿਭਾਣ ਲਈ ਅਪੀਲ ਕੀਤੀ ਸੀ, ਉੱਥੇ ਹੀ ਅੱਜ ਧਾਮੀ ਨੇ ਜਥੇਦਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਇਹ ਸਪਸ਼ਟ ਕਿਹਾ ਹੈ ਕਿ ਉਹ ਅਸਤੀਫਾ ਵਾਪਸ ਨਹੀਂ ਲੈਣਗੇ ਅੰਤਿ੍ੰਗ ਕਮੇਟੀ ਆਪਣਾ ਫੈਸਲਾ ਲੈ ਸਕਦੀ ਹੈ।