ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚੋਂ ਹਟਾਉਣ ’ਤੇ ਤਿੱਖੀ ਪ੍ਰਤੀਕਿਰਿਆ ਪ੍ਰਗਟਾਈ ਹੈ।
ਉਨ੍ਹਾਂ ਕਿਹਾ ਕਿ ‘ਨਾ ਘਸੁੰਨ (ਪੰਚ) ਮਾਰੇ, ਨਾ ਲਾਤ (ਕਿੱਕ) ਮਾਰੇ, ਰਬ ਜਦੋਂ ਮਾਰੇ ਤਾ ਮੱਤ (ਬੁੱਧ) ਮਾਰੇ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਦੇ ਘਰ ਦਾ ਨਹੀਂ, ਸਗੋਂ ਛੇਵੇਂ ਗੁਰੂ ਦਾ ਤਖ਼ਤ ਹੈ ਅਤੇ ਇਹ ਕੋਈ ਛੋਟਾ-ਵੱਡਾ ਤਖ਼ਤ ਨਹੀਂ ਹੈ, ਜਿਸ ਦੇ ਜਥੇਦਾਰ ਉਹ ਆਪਣੀਆਂ ਜੇਬਾਂ ਵਿੱਚ ਰੱਖਦੇ ਹਨ।
ਸੁਖਬੀਰ ਬਾਦਲ ‘ਤੇ ਵੀ ਨਿਸ਼ਾਨਾ ਸਾਧਿਆ
ਜਥੇਦਾਰਾਂ ਨੂੰ ਹਟਾਉਣ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਦਾ ਨਾਂ ਲਏ ਬਿਨਾਂ ਭਗਵੰਤ ਮਾਨ ਨੇ ਕਿਹਾ ਕਿ ਹੋਣਾ ਤਾਂ ਇਹ ਚਾਹੀਦਾ ਸੀ ਕਿ ਸਿਆਸਤ ਧਰਮ ਤੋਂ ਸਬਕ ਲਵੇ ਪਰ ਹੁਣ ਕੀ ਹੋਣ ਲੱਗਾ ਹੈ ਕਿ ਸਿਆਸਤ ਨੇ ਧਰਮ ਦਾ ਪਾਠ ਪੜ੍ਹਾਉਣਾ ਸ਼ੁਰੂ ਕਰ ਦਿੱਤਾ ਹੈ ਅਤੇ ਜਦੋਂ ਤੋਂ ਅਜਿਹਾ ਹੋਇਆ ਹੈ।
SGPC ਚੋਣਾਂ ‘ਤੇ ਵੀ ਆਖੀ ਇਹ ਗੱਲ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੰਮੇ ਸਮੇਂ ਤੋਂ ਨਾ ਹੋਣ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿਗ ਕਮੇਟੀ ਜਿਸ ਨੇ ਜਥੇਦਾਰਾਂ ਨੂੰ ਹਟਾਉਣ ਦਾ ਫੈਸਲਾ ਕੀਤਾ ਹੈ, ਉਸ ਨੂੰ ਖੁਦ ਪ੍ਰਮਾਣਿਤ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ 2011 ਵਿੱਚ ਚੁਣੇ ਗਏ ਸਨ। ਲੰਬੇ ਸਮੇਂ ਤੋਂ ਚੋਣਾਂ ਨਹੀਂ ਹੋਈਆਂ। ਉਨ੍ਹਾਂ ਕਿਹਾ ਕਿ ਇਹ ਚੋਣਾਂ ਕੇਂਦਰ ਸਰਕਾਰ ਨੇ ਕਰਵਾਉਣੀਆਂ ਹਨ। ਮੈਂ ਉਨ੍ਹਾਂ ਨੂੰ ਅਪੀਲ ਕਰਦਾ ਹਾਂ ਕਿ ਇਹ ਚੋਣਾਂ ਜਲਦੀ ਤੋਂ ਜਲਦੀ ਕਰਵਾਈਆਂ ਜਾਣ। ਉਨ੍ਹਾਂ ਨੂੰ ਇਹ ਵੀ ਪਤਾ ਲੱਗੇਗਾ ਕਿ ਲੋਕ ਕਿੰਨਾ ਸਮਰਥਨ ਦਿੰਦੇ ਹਨ।