ਸਿਲੀਗੁੜੀ, ਪੱਛਮੀ ਬੰਗਾਲ ਵਿੱਚ ਭਾਰਤ-ਬੰਗਲਾਦੇਸ਼ ਸਰਹੱਦ ’ਤੇ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰਨ ਮੌਕੇ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਅਤੇ ਇੱਕ ਬੀੱਐਸਐੱਫ ਜਵਾਨ ਜ਼ਖਮੀ ਹੋ ਗਿਆ। ਇਕ ਬੁਲਾਰੇ ਨੇ ਦੱਸਿਆ ਕਿ ਇਹ ਘਟਨਾ ਸ਼ੁੱਕਰਵਾਰ ਨੂੰ ਦਾਰਜੀਲਿੰਗ ਜ਼ਿਲ੍ਹੇ ਦੇ ਖਾਲਪਾਰਾ ਪਿੰਡ ਨੇੜੇ ਵਾਪਰੀ। ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਬੁਲਾਰੇ ਨੇ ਕਿਹਾ ਕਿ 15-20 ਬੰਗਲਾਦੇਸ਼ੀਆਂ ਦੇ ਇੱਕ ਸਮੂਹ ਨੇ ਗੈਰ-ਕਾਨੂੰਨੀ ਢੰਗ ਨਾਲ ਸਰਹੱਦ ਪਾਰ ਕੀਤੀ ਅਤੇ ਭਾਰਤੀ ਖੇਤਰ ਵਿੱਚ ਦਾਖਲ ਹੋਏ ਜਦੋਂ ਬੀਐੱਸਐੱਫ ਨੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ, ਤਾਂ ਉਨ੍ਹਾਂ ਨੇ ਜਵਾਨਾਂ ’ਤੇ ਹਮਲਾ ਕੀਤਾ ਅਤੇ ਪੱਥਰ ਵੀ ਸੁੱਟੇ।
ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਜਵਾਨਾਂ ਨੇ ਹਮਲਾਵਰਾਂ ਨੂੰ ਖਿੰਡਾਉਣ ਲਈ ਨੁਕਸਾਨ ਨਾ ਪਹੁੰਚਾਉਣ ਵਾਲੇ ਗੋਲਾ ਬਾਰੂਦ ਦੀ ਵਰਤੋਂ ਕੀਤੀ ਪਰ ਉਨ੍ਹਾਂ ਨੇ ਇੱਕ ਜਵਾਨ ਤੋਂ ਹਥਿਆਰ ਖੋਹਣ ਦੀ ਕੋਸ਼ਿਸ਼ ਕੀਤੀ ਜਿਸ ਕਾਰਨ ਗੋਲੀਬਾਰੀ ਕਰਨੀ ਪਈ।