ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਵੱਲੋਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ ਨਿਯੁਕਤ ਕੀਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ 10 ਮਾਰਚ ਨੂੰ ਰੱਖੀ ਗਈ ਹੈ | ਗਿਆਨੀ ਕੁਲਦੀਪ ਸਿੰਘ ਦੀ ਬਤੌਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੱਜੋਂ ਦਸਤਾਰ ਬੰਦੀ ਤਖਤ ਸਾਹਿਬ ਵਿਖੇ 10 ਮਾਰਚ ਨੂੰ ਸਵੇਰੇ 10 ਵਜੇ ਇੱਕ ਵੱਡੇ ਸਮਾਗਮ ਦੇ ਰੂਪ ਵਿੱਚ ਰੱਖੀ ਗਈ ਹੈ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸੰਸਥਾਵਾਂ, ਸੰਪਰਦਾਵਾਂ, ਕਾਰ ਸੇਵਾ ਵਾਲੇ ਮਹਾਂਪੁਰਸ਼ ਅਤੇ ਸੰਤ ਸਮਾਜ ਨੂੰ ਇਸ ਸਮਾਗਮ ਵਿੱਚ ਪਹੁੰਚਣ ਲਈ ਸੱਦਾ ਭੇਜਿਆ ਹੈ।
ਨਵ-ਨਿਯੁਕਤ ਜਥੇਦਾਰ ਤਖਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ 10 ਮਾਰਚ ਨੂੰ ਹੋਵੇਗੀ ਦਸਤਾਰਬੰਦੀ
