ਖੰਨਾ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸੋਮਵਾਰ ਨੂੰ ਕੈਬਨਿਟ ਮੰਤਰੀ ਤਾਰੂਨਪ੍ਰੀਤ ਸਿੰਘ ਸੌਂਦ ਦੀ ਖੰਨਾ ਸਥਿਤ ਰਿਹਾਇਸ਼ ਅੱਗੇ ਧਰਨਾ ਦਿੱਤਾ ਗਿਆ। ਜਿਸ ਨੂੰ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਪਹੁੰਚੇ।
ਬੀ ਕੇ ਯੂ ਰਾਜੇਵਾਲ ਦੇ ਜ਼ਿਲ੍ਹਾ ਜਨਰਲ ਸਕੱਤਰ ਪ੍ਰਗਟ ਸਿੰਘ ਕੋਟ ਪਨੈਚ ਨੇ ਦੱਸਿਆ ਕਿ 10 ਮਾਰਚ ਨੂੰ ਇਸ ਧਰਨੇ ਚ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਧਰਨਾ ਦਿੱਤਾ ਗਿਆ।
ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਇਕੱਲੇ ਤੋਰ ‘ਤੇ ਕਿਸਾਨਾਂ ਦੇ ਮਸਲੇ ਹੱਲ ਨਹੀਂ ਕਰ ਸਕਦੀ। ਸਰਕਾਰ ਨੂੰ ਕੇਂਦਰ ਨਾਲ ਮਿਲ ਕੇ ਕਿਸਾਨੀ ਮੰਗਾਂ ਦਾ ਹੱਲ ਕਰਨ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦਾ ਹਰ ਸਾਲ ਸਾਢੇ ਤਿੰਨ ਲੱਖ ਕਰੋੜ ਮਾਫ਼ ਕਰਦੀ ਹੈ। ਪਰ ਕਿਸਾਨ ਤੇ ਮਜ਼ਦੂਰ ਸਰਕਾਰ ਦੇ ਏਜੰਡੇ ਉਤੇ ਨਹੀਂ ਹੈ।
ਇਸ ਮੌਕੇ ਕਿਸਾਨ ਆਗੂਆਂ ਚ ਭਿੰਦਰ ਸਿੰਘ ਬੀਜਾ, ਗੁਰਮੇਲ ਸਿੰਘ ਸਿਹੋੜਾ,ਬਹਾਲ ਸਿੰਘ ਨਾਗਰਾ, ਲਖਵੀਰ ਸਿੰਘ ਲੱਖੀ ਜਸਪਾਲੋਂ, ਬਹਾਦਰ ਸਿੰਘ ਰਾਏਪੁਰ ਰਾਜਪੂਤਾਂ, ਤਰਲੋਚਨ ਸਿੰਘ, ਕੁਲਦੀਪ ਸਿੰਘ ਬਿੱਲੂ, ਸੁਖਵਿੰਦਰ ਸਿੰਘ ਨੋਨਾ,ਰਣਜੀਤ ਸਿੰਘ ਹੈਪੀ ਰਾਜੇਵਾਲ, ਅਵਤਾਰ ਸਿੰਘ ਗੱਗਡ਼ਮਾਜਰਾ, ਮਾਸਟਰ ਗੁਰਦੀਪ ਸਿੰਘ ਸਿਹੋੜਾ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਮੌਜੂਦ ਸ