ਚੰਡੀਗੜ੍ਹ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਪੰਜਾਬ ਯੂਨੀਵਰਸਿਟੀ ਦੇ 72ਵੇਂ ਡਿਗਰੀ ਵੰਡ ਸਮਾਰੋਹ ‘ਚ ਮੁੱਖ ਮਹਿਮਾਨ ਵਲੋਂ ਸ਼ਾਮਲ ਹੋਏ। ਉਨ੍ਹਾਂ ਵਲੋਂ ਯੂਨੀਵਰਸਿਟੀ ‘ਚ 72ਵੇਂ ਸਲਾਨਾ ਕਨਵੋਕੇਸ਼ਨ ਦੌਰਾਨ ਵਿਦਿਆਰਥੀਆਂ ਨੂੰ ਡਿਗਰੀਆਂ ਵੰਡੀਆਂ ਗਈਆਂ।
ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਜਿਮਨੇਜ਼ੀਅਮ ਹਾਲ ‘ਚ ਹੋ ਰਿਹਾ ਹੈ। ਇੱਥੇ ਕਈ ਨਾਮਵਰ ਹਸਤੀਆਂ ਪਹੁੰਚੀਆਂ ਹੋਈਆਂ ਹਨ।
ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ, ਹਰਿਆਣਾ ਦੇ ਰਾਜਪਾਲ ਭੰਡਾਰੂ ਦੱਤਾਤਰੇ ਅਤੇ ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਮੌਜੂਦ ਹਨ।