ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਸੰਯੁਕਤ ਅਰਬ ਅਮੀਰਾਤ (ਯੂ. ਏ. ਈ.) ਦੇ ਰਾਜਦੂਤ ਐੱਚ. ਈ. ਡਾ. ਅਬਦੁਲਨਾਸਿਰ ਅਲਸ਼ਾਨੀ ਨਾਲ ਮੁਲਾਕਾਤ ਕੀਤੀ।
ਇਸ ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ ‘ਤੇ ਵਿਚਾਰ-ਚਰਚਾ ਹੋਈ।
ਮੀਟਿੰਗ ਦੌਰਾਨ ਪੰਜਾਬ ਅਤੇ ਯੂ. ਏ. ਈ. ਦਰਮਿਆਨ ਵਪਾਰ ਵਧਾਉਣ ਅਤੇ ਨਿਵੇਸ਼ ‘ਤੇ ਖ਼ਾਸ ਜ਼ੋਰ ਦਿੱਤਾ ਗਿਆ।