ਸ਼੍ਰੀ ਅਨੰਦਪੁਰ ਸਾਹਿਬ : ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਾਮ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜ ਗੱਜ ਨੇ ਸਿੱਖ ਕੌਮ ਦੇ ਨਾਮ ਹੋਲੇ ਮਹੱਲੇ ਮੌਕੇ ਸੰਦੇਸ਼ ਜਾਰੀ ਕੀਤਾ ਜਿਸ ਵਿੱਚ ਉਹਨਾਂ ਐਲਾਨ ਕੀਤਾ ਕਿ ਅਗਲੀ ਵਿਸਾਖੀ ਨੂੰ ਗ਼ਰੀਬ ਸਿੱਖਾਂ ਦੇ ਘਰਾਂ ਤੋਂ ਧਰਮ ਪ੍ਰਚਾਰ ਦੀ ਲਹਿਰ ਆਰੰਭ ਕੀਤੀ ਜਾਵੇਗੀ ਜਿਸ ਵਿੱਚ ਸਮੁੱਚਾ ਖਾਲਸਾ ਪੰਥ ਯੋਗਦਾਨ ਪਾਵੇ।
ਉਹਨਾਂ ਕਿਹਾ ਅੱਜ ਦੂਸਰੇ ਸੂਬਿਆਂ ਵਿੱਚ ਪੰਜਾਬੀਆਂ ਨੂੰ ਜਗਹਾ ਲੈਣ ਜਾਂ ਵੋਟਾਂ ਬਣਾਉਣ ਦੀ ਇਜਾਜ਼ਤ ਨਹੀਂ ਪਰ ਅਫਸੋਸ ਪੰਜਾਬ ਵਿੱਚ ਕਿਸੇ ਸਾਜਿਸ਼ ਅਧੀਨ ਗੈਰ ਪੰਜਾਬੀਆਂ ਦੀਆਂ ਵੋਟਾਂ ਧੜਾ-ਧੜ ਬਣਾਈਆਂ ਜਾ ਰਹੀਆਂ ਹਨ ਜੋ ਖ਼ਤਰੇ ਦੀ ਘੰਟੀ ਹੈ।
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਸਾਰਿਆਂ ਤਿੱਖੇ ਨਿਸ਼ਾਨੇ ਸਾਧਦਿਆਂ ਉਹਨਾਂ ਕਿਹਾ ਬੰਦੀ ਸਿੰਘ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਦੀਆਂ ਕਾਲ ਕੋਠੜੀਆਂ ਵਿੱਚ ਬੰਦ ਹਨ ਪਰ ਜਬਰ-ਜਨਾਹ ਦੇ ਦੋਸ਼ੀ ਨੂੰ ਥੋੜ੍ਹੀ-ਥੋੜ੍ਹੀ ਦੇਰ ਬਾਅਦ ਬਾਹਰ ਆਉਣ ਦਿੱਤਾ ਜਾ ਰਿਹਾ ਹੈ ਜੋ ਕਿ ਬਿਲਕੁਲ ਗੈਰ ਵਾਜਬ ਹੈ।
ਇਸ ਮੌਕੇ ਸਮੁੱਚੀਆਂ ਜਥੇਬੰਦੀਆਂ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਊ ਦੇ ਕੇ ਸਨਮਾਨਿਤ ਵੀ ਕੀਤਾ ਗਿਆ ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ ਭਾਈ ਗੁਰਬਖਸ਼ ਸਿੰਘ ਖਾਲਸਾ ਦਲਜੀਤ ਸਿੰਘ ਭਿੰਡਰ ਭਾਈ ਅਮਰਜੀਤ ਸਿੰਘ ਚਾਵਲਾ ਮੈਨੇਜਰ ਮਲਕੀਤ ਸਿੰਘ ਸਮੇਤ ਸ਼ਖਸ਼ੀਅਤਾਂ ਹਾਜ਼ਰ ਸਨ।