ਸੰਗਰੂਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੰਗਲਵਾਰ ਨੂੰ ਸੰਗਰੂਰ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਜੰਗ ਤਹਿਤ ਨਗਰ ਕੌਂਸਲ ਦੀ ਮਦਦ ਨਾਲ ਸਥਾਨਕ ਰਾਮਨਗਰ ਬਸਤੀ ਵਿਚ ਨਸ਼ਾ ਤਸਕਰ ਜੋੜੇ ਸਮੇਤ ਤਿੰਨ ਨਸ਼ਾ ਤਸਕਰਾਂ ਦੇ ਦੋ ਮਕਾਨਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ। ਐਸਐਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਨੇ ਨਸ਼ਿਆਂ ਦੇ ਕਾਲੇ ਕਾਰੋਬਾਰ ‘ਚ ਸ਼ਾਮਲ ਹੋਰ ਨਸ਼ਾ ਤਸਕਰਾਂ ਨੂੰ ਵੀ ਸਖਤ ਚਿਤਾਵਨੀ ਦਿੱਤੀ ਹੈ ਕਿ ਉਹ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਪੂਰਤੀ ਕਰ ਕੇ ਬਰਬਾਦ ਕਰਨਾ ਬੰਦ ਕਰਨ, ਨਹੀਂ ਤਾਂ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਸ਼ਿਆਂ ਖ਼ਿਲਾਫ਼ ਜੰਗ ਤਹਿਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਇਲਾਕੇ ਦੇ 23 ਸ਼ੱਕੀ ਨਸ਼ਾ ਤਸਕਰਾਂ ਦੀ ਸੂਚੀ ਤਿਆਰ ਕੀਤੀ ਗਈ ਹੈ।
ਯੁੱਧ ਨਸ਼ਿਆਂ ਵਿਰੁੱਧ : ਪੁਲਿਸ ਨੇ 3 ਨਸ਼ਾ ਤਸਕਰਾਂ ਵੱਲੋਂ ਬਣਾਈਆਂ 2 ਨਜਾਇਜ਼ ਉਸਾਰੀਆਂ ਜੇਸੀਬੀ ਨਾਲ ਢਾਹੀਆਂ
