ਓਕਲਾਹੋਮਾ ਸਿਟੀ (US) : ਅਮਰੀਕਾ ਦੇ ਜ਼ਿਆਦਾਤਰ ਹਿੱਸਿਆਂ ‘ਚ ਆਏ ਭਿਆਨਕ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ। ਘੱਟੋ-ਘੱਟ 39 ਲੋਕਾਂ ਦੀ ਜਾਨ ਚਲੀ ਗਈ ਜਦਕਿ ਸੈਂਕੜੇ ਲੋਕ ਜ਼ਖ਼ਮੀ ਹੋ ਗਏ। ਤੂਫ਼ਾਨ ਕਾਰਨ ਕਈ ਘਰ ਤਬਾਹ ਹੋ ਗਏ। ਹਜ਼ਾਰਾਂ ਵਰਗ ਕਿਲੋਮੀਟਰ ਦਾ ਜੰਗਲ ਸੜ ਕੇ ਸੁਆਹ ਹੋ ਗਿਆ। ਪ੍ਰਭਾਵਿਤ ਇਲਾਕਿਆਂ ‘ਚ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ
ਸਥਾਨਕ ਪ੍ਰਸ਼ਾਸਨ ਰਾਹਤ ਕਾਰਜਾਂ ‘ਚ ਲੱਗਾ ਹੋਇਆ ਹੈ। ਪ੍ਰਭਾਵਿਤ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਸੁਰੱਖਿਅਤ ਥਾਵਾਂ ‘ਤੇ ਪਨਾਹ ਲੈਣ ਦੀ ਅਪੀਲ ਕੀਤੀ ਹੈ। ਹਵਾ ਇੰਨੀ ਤੇਜ਼ ਸੀ ਕਿ ਟਰੱਕ ਵੀ ਪਲਟ ਗਏ। ਕਈ ਘਰ ਤਬਾਹ ਹੋ ਗਏ ਹਨ ਅਤੇ ਹਜ਼ਾਰਾਂ ਵਰਗ ਕਿਲੋਮੀਟਰ ਦਾ ਜੰਗਲ ਸੜ ਕੇ ਸੁਆਹ ਹੋ ਗਿਆ ਹੈ।