Sunita Williams Return: ਸੁਨੀਤਾ ਵਿਲੀਅਮਜ਼ ਦੀ ਪੁਲਾੜ ਤੋਂ ਧਰਤੀ ’ਤੇ ਸੁਰੱਖਿਅਤ ਵਾਪਸੀ

ਕੇਪ ਕੈਨਵਰਲ, Sunita Williams Return: ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਤੇ ਬੁਚ ਵਿਲਮੋਰ ਨੌਂ ਮਹੀਨੇ ਪੁਲਾੜ ਵਿਚ ਰਹਿਣ ਮਗਰੋਂ ਧਰਤੀ ’ਤੇ ਪਰਤ ਆਏ ਹਨ। ਪੁਲਾੜ ਯਾਤਰੀਆਂ ਨੂੰ ਲੈ ਕੇ ਆਏ ‘ਸਪੇਸਐਕਸ’ ਦੇ ਕੈਪਸੂਲ ਨੂੰ ਕੌਮਾਂਤਰੀ ਪੁਲਾੜ ਸਟੇਸ਼ਨ ਤੋਂ ਰਵਾਨਗੀ ਪਾਉਣ ਤੋਂ ਕੁਝ ਹੀ ਘੰਟਿਆਂ ਬਾਅਦ ਫਲੋਰੀਡਾ ਪੈਨਹੈਂਡਲ ਦੇ ਤੇਲਾਹਾਸੇ ਜਲ ਖੇਤਰ (coast of Tallahassee in the Florida Panhandle) ਵਿਚ ਉਤਾਰਿਆ ਗਿਆ। ਇਕ ਘੰਟੇ ਅੰਦਰ ਪੁਲਾੜ ਯਾਤਰੀ ਕੈਪਸੂਲ ’ਚੋਂ ਬਾਹਰ ਆ ਗਏ। ਉਨ੍ਹਾਂ ਕੈਮਰਿਆਂ ਵੱਲ ਹੱਥ ਹਿਲਾਏ ਤੇ ਮੁਸਕਰਾਏ। ਉਨ੍ਹਾਂ ਨੂੰ ਡਾਕਟਰੀ ਜਾਂਚ ਲਈ ਸਟਰੈਚਰ ’ਤੇ ਲਿਜਾਇਆ ਗਿਆ। ਵਿਲਮੋਰ ਤੇ ਵਿਲੀਅਮਜ਼ ਪੁਲਾੜ ਵਿਚ 286 ਦਿਨ ਰਹੇ। ਉਨ੍ਹਾਂ ਧਰਤੀ ਦੀ 4,576 ਵਾਰ ਪਰਿਕਰਮਾ ਕੀਤੀ ਤੇ ਸਪਲੈਸ਼ਡਾਊਨ ਦੇ ਸਮੇਂ ਤੱਕ 12 ਕਰੋੜ 10 ਲੱਖ ਮੀਲ ਦਾ ਸਫ਼ਰ ਕੀਤਾ।

Leave a Reply

Your email address will not be published. Required fields are marked *