ਹੁਸ਼ਿਆਰਪੁਰ: ਹਿਮਾਚਲ ਪ੍ਰਦੇਸ਼ ਵਿਚ ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਅਤੇ ਖਾਲਸਾਈ ਝੰਡਿਆਂ ਨੂੰ ਹਿਮਾਚਲ ਪ੍ਰਦੇਸ਼ ਪੁਲਿਸ ਵਲੋਂ ਲੁਹਾਏ ਜਾਣ ਤੋਂ ਬਾਅਦ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਵਲੋਂ ਹਿਮਾਚਲ ਪ੍ਰਦੇਸ਼ ਦੀਆਂ ਬੱਸਾਂ ’ਤੇ ਲਗਾਏ ਜਾ ਰਹੀਆਂ ਜਰਨੈਲ ਸਿੰਘ ਦੀਆਂ ਤਸਵੀਰਾਂ ਤੋਂ ਬਾਅਦ ਪੰਜਾਬ ਹਿਮਾਚਲ ਪ੍ਰਦੇਸ਼ ਸੀਮਾਂ ’ਤੇ ਸਿੱਖ ਜਥੇਬੰਦੀਆਂ ਵਲੋਂ ਦਿੱਤੇ ਜਾ ਰਹੇ ਧਰਨੇ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਅੱਜ ਪੁਲਿਸ ਨੇ ਜਥੇਬੰਦੀਆਂ ਦੇ ਆਗੂਆਂ ਅਤੇ ਕਾਰਕੁੰਨਾਂ ਨੂੰ ਗੁਰਦੁਆਰਾ ਰੇਲਵੇ ਮੰਡੀ ਨਜ਼ਦੀਕ ਹੀ ਰੋਕ ਲਿਆ। ਜਿਸ ਕਾਰਨ ਦੋਹਾਂ ਧਿਰਾਂ ਵਿਚ ਤਲਖ਼ੀ ਵੀ ਹੋਈ ਜਿਸ ਕਾਰਨ ਮਾਹੌਲ ਤਣਾਅਪੂਰਣ ਹੋ ਗਿਆ। ਦੋ ਘੰਟੇ ਦੀ ਗੱਲਬਾਤ ਤੋਂ ਬਾਅਦ ਪੁਲਿਸ ਨੇ ਹਿਮਾਚਲ ਪ੍ਰਦੇਸ਼ ਸੀਮਾਂ ਤੋਂ ਚਾਰ ਪੰਜ ਕਿੱਲੋਮੀਟਰ ਪਹਿਲਾਂ ਤੱਕ ਸਿਰਫ ਰੋਸ ਮਾਰਚ ਦੀ ਹੀ ਆਗਿਆ ਦਿੱਤੀ। ਸਿੱਖ ਜਥੇਬੰਦੀਆਂ ਦੇ ਧਰਨੇ ਕਾਰਨ ਪੁਲਿਸ ਨੇ ਇਸ ਹਲਕੇ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ।
ਜਰਨੈਲ ਸਿੰਘ ਭਿੰਡਰਾਂਵਾਲੇ ਦੀਆਂ ਤਸਵੀਰਾਂ ਲਾਉਣ ਦੇ ਮਾਮਲੇ ‘ਚ ਮੰਗੂਵਾਲ ਧਰਨੇ ’ਤੇ ਜਾ ਰਹੀਆਂ ਸਿੱਖ ਜਥੇਬੰਦੀਆਂ ਨੂੰ ਪੁਲਿਸ ਨੇ ਰੋਕਿਆ
