ਚੰਡੀਗੜ੍ਹ, Punjab News: ਪੰਜਾਬ ਪੁਲੀਸ ਨੇ ਗੋਲੀਬਾਰੀ ਤੋਂ ਬਾਅਦ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਦਿਆਂ ਡਰੱਗਜ਼ ਅਤੇ ਹਵਾਲਾ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਦੌਰਾਨ ਪੁਲੀਸ ਨੇ ਗੈਰ-ਕਾਨੂੰਨੀ ਹਥਿਆਰ, ਨਸ਼ੀਲੇ ਪਦਾਰਥ ਅਤੇ ਨਕਦੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਐਕਸ ’ਤੇ ਪੋਸਟ ਰਾਹੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਆਪਰੇਸ਼ਨ ਦੌਰਾਨ ਮੁਲਜ਼ਮਾਂ ਨੇ ਪੁਲੀਸ ਪਾਰਟੀ ’ਤੇ ਗੋਲੀਬਾਰੀ ਕੀਤੀ ਅਤੇ ਜਵਾਬੀ ਕਾਰਵਾਈ ਦੌਰਾਨ ਦੋ ਮੁਲਜ਼ਮ ਜ਼ਖਮੀ ਹੋ ਗਏ।
Punjab News: ਨਸ਼ੀਲੇ ਪਦਾਰਥ, ਨਕਦੀ ਅਤੇ ਹਥਿਆਰਾਂ ਸਮੇਤ 5 ਕਾਬੂ
