ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸ਼ੁਰੂ ਹੋਈ ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ

meeting/nawanpunjab.com

ਚੰਡੀਗੜ੍ਹ, 27 ਸਤੰਬਰ (ਦਲਜੀਤ ਸਿੰਘ)- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ਕੈਬਨਿਟ ਦੀ ਪਹਿਲੀ ਮੀਟਿੰਗ ਸ਼ੁਰੂ ਹੋ ਚੁੱਕੀ ਹੈ। ਦਰਅਸਲ ਪੰਜਾਬ ਕਾਂਗਰਸ ਵਿਚ ਕਾਫੀ ਖਿਚੋਤਾਣ ਤੋਂ ਬਾਅਦ ਬੀਤੇ ਦਿਨ ਪੰਜਾਬ ਦੀ ਨਵੀਂ ਕੈਬਿਨਟ ਨੇ ਸਹੁੰ ਚੁੱਕੀ ਹੈ। ਹੁਣ ਚੰਨੀ ਸਰਕਾਰ ਵਿਚ ਕੁੱਲ 18 ਮੈਂਬਰ ਹਨ।

ਹੁਣ ਸਭ ਦੀਆਂ ਨਜ਼ਰਾਂ ਇਹਨਾਂ ਮੰਤਰੀਆਂ ਨੂੰ ਦਿੱਤੇ ਜਾਣ ਵਾਲੇ ਅਹੁਦਿਆਂ ‘ਤੇ ਟਿਕੀਆਂ ਹਨ ਅਤੇ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਅੱਜ ਹੀ ਇਹਨਾਂ ਮੰਤਰੀਆਂ ਨੂੰ ਮਹਿਕਮੇ ਵੰਡੇ ਜਾ ਸਕਦੇ ਹਨ ਪਰ ਇਹ ਹੁਣ ਮੀਟਿੰਗ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਕਿਸ ਮੰਤਰੀ ਦੇ ਹੱਥ ਕਿਹੜਾ ਵਿਭਾਗ ਆਉਂਦਾ ਹੈ।

Leave a Reply

Your email address will not be published. Required fields are marked *