ਚੰਡੀਗੜ੍ਹ, ਉੱਤਰੀ ਅਮਰੀਕੀ ਪੰਜਾਬੀ ਐਸੋਸੀਏਸ਼ਨ (NAPA) ਨੇ ਚੰਡੀਗੜ੍ਹ ਵਿੱਚ ਤਿੰਨ ਕੇਂਦਰੀ ਮੰਤਰੀਆਂ ਨਾਲ ਮੀਟਿੰਗ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਹਿਰਾਸਤ ਵਿਚ ਲਏ ਜਾਣ ਦੀ ਸਖ਼ਤ ਨਿੰਦਾ ਕੀਤੀ। NAPA ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਇੱਕ ਬਿਆਨ ਵਿੱਚ ਕਿਹਾ ਕਿਸਾਨ ਆਗੂਆਂ ਅਤੇ ਕੇਂਦਰੀ ਵਫ਼ਦ ਵਿਚਕਾਰ ਸੱਤਵੇਂ ਦੌਰ ਦੀ ਗੱਲਬਾਤ ਤੋਂ ਤੁਰੰਤ ਬਾਅਦ ਹੋਈਆਂ ਇਨ੍ਹਾਂ ਨਜ਼ਰਬੰਦੀਆਂ ਨੇ ਵਿਆਪਕ ਰੋਸ ਪੈਦਾ ਕਰ ਦਿੱਤਾ ਹੈ, ਕਿਉਂਕਿ ਇਹ ਕਾਰਵਾਈ ਦੇਸ਼ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਕਿਸਾਨਾਂ ਦੇ ਅਧਿਕਾਰਾਂ ਅਤੇ ਹਿੱਤਾਂ ਪ੍ਰਤੀ ਵਧ ਰਹੀ ਅਣਦੇਖੀ ਨੂੰ ਦਰਸਾਉਂਦੀ ਹੈ। ਚਾਹਲ ਨੇ ਕਿਹਾ, ‘‘ਇਹ ਬਹੁਤ ਮੰਦਭਾਗਾ ਹੈ ਕਿ ਸਾਡੀਆਂ ਸਰਕਾਰਾਂ ਕਿਸਾਨਾਂ ਦੇ ਹਿੱਤਾਂ ਨਾਲ ਖੇਡ ਰਹੀਆਂ ਹਨ। ਇਨ੍ਹਾਂ ਗ੍ਰਿਫ਼ਤਾਰੀਆਂ ਨੇ ਇੱਕ ਸਪੱਸ਼ਟ ਸੰਦੇਸ਼ ਦਿੱਤਾ ਕਿ ਉਨ੍ਹਾਂ ਦੀ ਆਵਾਜ਼ ਅਤੇ ਚਿੰਤਾਵਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।’’
NAPA ਨੇ ਪੰਜਾਬ ਵਿੱਚ ਕਿਸਾਨਾਂ ਨੂੰ ਹਿਰਾਸਤ ਵਿੱਚ ਲੈਣ ਦੀ ਨਿੰਦਾ ਕੀਤੀ
