ਮਾਨਸਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪੰਜਾਬ ਸਰਕਾਰ ਵੱਲੋਂ ਸੱਦੀ ਗਈ ਅੱਜ ਦੀ ਮੀਟਿੰਗ ਵਿੱਚ ਨਾ ਜਾਣ ਦਾ ਐਲਾਨ ਕੀਤਾ ਹੈ। ਜਥੇਬੰਦੀ ਦੇ ਸੂਬਾਈ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਜਦੋਂ ਸਰਕਾਰ ਨੇ ਗੱਲਬਾਤ ਲਈ ਉਸਾਰੂ ਤੇ ਸਤਿਕਾਰਤ ਮਾਹੌਲ ਹੀ ਨਹੀਂ ਸਿਰਜਿਆ ਹੈ, ਫਿਰ ਗੱਲਬਾਤ ਦੀ ਕੋਈ ਤੁਕ ਹੀ ਨਹੀਂ ਬਣਦੀ ਹੈ। ਉਗਰਾਹਾਂ ਨੇ ਮੀਟਿੰਗ ਵਿੱਚ ਨਾ ਜਾਣ ਬਾਰੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕੀਤੀ ਹੈ। ਇਸੇ ਦੌਰਾਨ ਹੀ ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਆਪਣੀ ਮੀਟਿੰਗ ਸ਼ੁਰੂ ਕਰ ਲਈ ਹੈ, ਜਿਸ ਵਿਚ ਸ਼ਾਮਲ ਆਗੂਆਂ ਵਲੋਂ ਆਪੋ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ। ਇੱਕ ਆਗੂ ਨੇ ਕਿਹਾ ਕਿ ਜੇ ਸਰਕਾਰ ਨਾਲ ਮੀਟਿੰਗ ਨਾ ਕਰਨ ਦਾ ਫੈਸਲਾ ਸਰਬਸੰਮਤੀ ਨਾਲ ਪਾਸ ਹੋ ਜਾਂਦਾ ਹੈ ਤਾਂ ਹੋ ਸਕਦਾ ਮੀਟਿੰਗ ਦੇ ਬਾਈਕਾਟ ਵਰਗਾ ਫੈਸਲਾ ਲਿਆ ਜਾਵੇ।
ਪੰਜਾਬ ਸਰਕਾਰ ਨਾਲ ਬੈਠਕ ਤੋਂ ਬੀਕੇਯੂ ਉਗਰਾਹਾਂ ਦਾ ਕਿਨਾਰਾ, ਐੱਸਕੇਐੱਮ ਆਗੂਆਂ ਵੱਲੋਂ ਕਿਸਾਨ ਭਵਨ ’ਚ ਆਪਣੀ ਮੀਟਿੰਗ ਸ਼ੁਰੂ
