ਚੰਡੀਗੜ੍ਹ : ਕਿਸਾਨਾਂ ਨੇ 26 ਮਾਰਚ ਨੂੰ ਚੰਡੀਗੜ੍ਹ ਕੂਚ ਦੇ ਫੈਸਲਾ ਨੂੰ ਟਾਲ ਦਿੱਤਾ ਹੈ ਤੇ ਨਾਲ ਹੀ ਪੰਜਾਬ ਸਰਕਾਰ ਨਾਲ ਮੀਟਿੰਗ ਨਾਲ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸੰਯੁਕਤ ਕਿਸਾਨ ਮੋਰਚਾ ਦੀ ਚੰਡੀਗੜ੍ਹ ‘ਚ ਹੋਈ ਬੈਠਕ ‘ਚ ਲਿਆ ਗਿਆ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਹਾਰਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜਿੰਨੀ ਦੇਰ ਤਕ ਹਿਰਾਸਤ ‘ਚ ਲਏ ਕਿਸਾਨਾਂ ਦੀ ਰਿਹਾਈ ਨਹੀਂ ਹੁੰਦੀ, ਓਨੀ ਦੇਰ ਤਕ ਮੀਟਿੰਗ ਭੁੱਲ ਜਾਓ।
ਜ਼ਿਕਰਯੋਗ ਹੈ ਕਿ ਬੁੱਧਵਾਰ ਦੇਰ ਸ਼ਾਮ ਸ਼ੰਭੂ ਅਤੇ ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਮੋਰਚਾ ਹਟਾਉਣ ਮਗਰੋਂ ਰੋਸ ਪ੍ਰਗਟਾਉਣ ਲਈ ਵੀਰਵਾਰ ਨੂੰ ਕਿਸਾਨਾਂ ਨੇ ਸੂਬੇ ਦੇ ਡੀਸੀ ਦਫ਼ਤਰਾਂ ਅੱਗੇ ਧਰਨਾ ਲਾਇਆ ਸੀ। ਇਸ ਦੌਰਾਨ ਪੁਲਿਸ ਤੇ ਕਿਸਾਨਾਂ ਵਿਚਾਲੇ ਖਿੱਚ-ਧੂਹ ਹੋਈ ਤੇ 1300 ਤੋਂ ਜ਼ਿਆਦਾ ਕਿਸਾਨ ਹਿਰਾਸਤ ‘ਚ ਲੈ ਲਏ ਗਏ। ਇਸ ਕਾਰਵਾਈ ਕਾਰਨ ਕਿਸਾਨਾਂ ‘ਚ ਪੰਜਾਬ ਸਰਕਾਰ ਪ੍ਰਤੀ ਰੋਸ ਭਰਿਆ ਹੋਇਆ ਹੈ।