ਅੰਮ੍ਰਿਤਸਰ : ਪੰਜਾਬ ਦੇ ਮਾਝਾ ਖੇਤਰ ਵਿੱਚ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਅਤੇ ਇਸ ਸਾਲ ਆ ਰਹੀਆਂ ਦੋ ਸ਼ਤਾਬਦੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਅੱਜ ਅੰਮ੍ਰਿਤਸਰ ਮਾਝਾ ਜ਼ੋਨ ਦੇ ਸਮੂਹ ਪ੍ਰਚਾਰਕ, ਨਿਗਰਾਨ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਇਕੱਤਰਤਾ ਕੀਤੀ ਗਈ। ਇਕੱਤਰਤਾ ਵਿੱਚ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਜਲੰਧਰ ਜ਼ਿਲ੍ਹਿਆਂ ਦੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸਿੰਘਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮ ਨੂੰ ਦ੍ਰਿੜ੍ਹਤਾ ਨਾਲ ਅਗਾਂਹ ਵਧਾਉਣ ਦੀ ਵਚਨਬੱਧਤਾ ਪ੍ਰਗਟਾਈ।
ਧਰਮ ਪ੍ਰਚਾਰ ਲਹਿਰ ਦੀ ਵਿਉਂਤਬੰਦੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਮਾਝਾ ਜ਼ੋਨ ਦੇ ਪ੍ਰਚਾਰਕ ਸਿੰਘਾਂ ਨਾਲ ਇਕੱਤਰਤਾ
