ਲੁਧਿਆਣਾ। ਸਰਕਾਰੀ ਕੰਨਿਆ ਕਾਲਜ ਲੁਧਿਆਣਾ ਵਿਖੇ ਅੱਜ 81ਵੀਂ ਕਨਵੋਕੇਸ਼ਨ ਕਰਵਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜੇ। ਕਨਵੋਕੇਸ਼ਨ ਦੌਰਾਨ ਮੁੱਖ ਮੰਤਰੀ ਨੇ ਸਰਕਾਰੀ ਕਾਲਜ ਵਿੱਚ ਵੱਖ-ਵੱਖ ਡਿਗਰੀਆਂ ਪਾਸ ਕਰ ਚੁੱਕੀਆਂ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ।
ਇਸ ਤੋਂ ਪਹਿਲਾਂ ਉਹਨਾਂ ਨੇ ਸਰਕਾਰੀ ਕਾਲਜ ਦੇ ਅੰਦਰ ਬਣੇ ਵਿਰਾਸਤੀ ਘਰ ਦਾ ਦੌਰਾ ਕੀਤਾ, ਜਿੱਥੇ ਪ੍ਰਿੰਸੀਪਲ ਸੁਮਨ ਲਤਾ ਨੇ ਮੁੱਖ ਮੰਤਰੀ ਨੂੰ ਫੁਲਕਾਰੀ ਪਾ ਕੇ ਸਨਮਾਨਿਤ ਕੀਤਾ। ਕਾਲਜ ਦੀਆਂ ਵਿਦਿਆਰਥਣਾਂ ਨੇ ਮੁੱਖ ਮੰਤਰੀ ਦੇ ਸਾਹਮਣੇ ਹਿਸਟੋਨਿਕਸ, ਕਵਿਤਾ, ਗਿੱਧੇ ਦੀ ਪੇਸ਼ਕਾਰੀ ਦੇਣ ਤੋਂ ਇਲਾਵਾ ਲੋਕ ਸਾਜ਼ ਵਜਾ ਕੇ ਆਪਣੀ ਹਾਜ਼ਰੀ ਲਗਵਾਈ।
ਇਸ ਮੌਕੇ ਉਚੇਰੀ ਸਿੱਖਿਆ ਵਿਭਾਗ ਦੀ ਸਕੱਤਰ ਅਨੰਦਿੱਤਾ ਮਿੱਤਰਾ, ਕਾਲਜ ਦੀ ਪ੍ਰਿੰਸੀਪਲ ਸੁਮਨ ਲਤਾ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ, ਡਾ. ਸੁਖਚੈਨ ਕੌਰ ਬੱਸੀ ਆਦਿ ਹਾਜ਼ਰ ਸਨ।