ਭਾਰਤੀ ਕਿਸਾਨ ਏਕਤਾ ਅਤੇ ਕਿਸਾਨ ਯੂਨੀਅਨ ਸ਼ੇਰੇ ਪੰਜਾਬ ਨੇ ਪੰਜਾਬ ਪੁਲੀਸ ਵੱਲੋਂ ਸ਼ੰਭੂ ਅਤੇ ਖਨੌਰੀ ਮੋਰਚੇ ਉੱਤੇ ਕੀਤੀ ਕਾਰਵਾਈ ਦੀ ਨਖੇਧੀ ਕੀਤੀ ਹੈ। ਇਸ ਬਾਰੇ ਕਿਸਾਨ ਆਗੂ ਲਖਵਿੰਦਰ ਸਿੰਘ ਔਲਖ ਅਤੇ ਗੁਰਨਾਮ ਸਿੰਘ ਨੇ ਕਿਹਾ ਕਿ ਖਨੋਰੀ ਮੋਰਚੇ ਉੱਤੇ ਜਪੁਜੀ ਸਾਹਿਬ ਦੇ ਅਖੰਡ ਪਾਠ ਚੱਲ ਰਹੇ ਸੀ, ਇਸ ਦੌਰਾਨ ਪੰਜਾਬ ਪੁਲੀਸ ਨੇ ਖਨੌਰੀ ਮੋਰਚੇ ਉੱਤੇ ਇਸ ਪਾਠ ਨੂੰ ਵਿਚਕਾਰ ਹੀ ਬੰਦ ਕਰਵਾ ਕੇ ਬੇਅਦਬੀ ਕੀਤੀ ਹੈ। ਦੋਵਾਂ ਕਿਸਾਨ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪੱਤਰ ਲਿਖ ਕੇ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਸ਼ੰਭੂ ਅਤੇ ਖਨੌਰੀ ਮੋਰਚੇ ਉੱਤੋਂ ਚੋਰੀ ਹੋਏ ਸਾਮਾਨ ਦੀ ਭਰਪਾਈ ਕੀਤੇ ਜਾਣ ਦੀ ਮੰਗ ਵੀ ਕੀਤੀ ਹੈ।
ਮੋਰਚੇ ’ਤੇ ਚੱਲ ਰਹੇ ਜਪੁਜੀ ਸਾਹਿਬ ਦੇ ਅਖੰਡ ਪਾਠ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਮੰਗੀ
