Punjab news ਵਿਧਾਨ ਸਭਾ ਹਲਕਾ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤਿੰਨ ਸਾਲਾਂ ਦੇ ਕਾਰਜਕਾਲ ਤੋਂ ਬਾਅਦ ਨਸ਼ਿਆਂ ਵਿਰੁੱਧ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਦੋ ਚਾਰ ਦਿਨ ਦੀ ਨਹੀਂ ਇੱਕ ਲੰਮੀ ਲੜਾਈ ਲੜਨ ਦੀ ਲੋੜ ਹੈ ਜਿਸ ਵਿੱਚ ਸਾਰੀਆਂ ਸਮਾਜਸੇਵੀ ਜਥੇਬੰਦੀਆਂ ਅਤੇ ਰਾਜਸੀ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇ।
ਜਾਖੜ ਨੇ ਕਿਹਾ ਕਿ ਜੰਮੂ ਕਸ਼ਮੀਰ ਵਿਧਾਨ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਵੱਲੋਂ ਹੀ ਨਸ਼ਿਆਂ ਦੀ ਸਪਲਾਈ ਪੰਜਾਬ ਰਾਹੀਂ ਹੋਣ ਦਾ ਦਾਅਵਾ ਕੀਤਾ ਗਿਆ ਹੈ, ਜਿਸ ਦੀ ਪੰਜਾਬ ਸਰਕਾਰ ਨੂੰ ਜਾਂਚ ਕਰਨੀ ਚਾਹੀਦੀ ਹੈ। ਸੰਦੀਪ ਜਾਖੜ ਨੇ ਕਿਹਾ ਕਿ ਪੰਜਾਬ ਦੇ ਸਿਰ ਕਰਜ਼ਾ ਲਗਾਤਾਰ ਵੱਧਦਾ ਜਾ ਰਿਹਾ ਹੈ, ਜਿਸ ਬਾਰੇ ਸੂਬਾ ਸਰਕਾਰ ਨੂੰ ਸੋਚਣਾ ਚਾਹੀਦਾ ਹੈ।